Matthew 26:57 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸ ਨੂੰ ਸਰਦਾਰ ਜਾਜਕ ਕਯਾਫ਼ਾ ਦੇ ਘਰ ਲੈ ਗਏ ਜਿੱਥੇ ਨੇਮ ਦੇ ਉਪਦੇਸ਼ਕ ਅਤੇ ਵਡੇਰੇ ਆਗੂ ਇਕੱਠੇ ਹੋਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੂੰ ਫੜਨ ਵਾਲੇ ਉਹਨਾਂ ਨੂੰ ਮਹਾਂ-ਪੁਰੋਹਿਤ ਕਾਇਫ਼ਾ ਦੇ ਕੋਲ ਲੈ ਗਏ, ਜਿੱਥੇ ਵਿਵਸਥਾ ਦੇ ਸਿੱਖਿਅਕ ਅਤੇ ਯਹੂਦੀਆਂ ਦੇ ਬਜ਼ੁਰਗ ਆਗੂ ਇਕੱਠੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹਨਾਂ ਨੇ ਯਿਸ਼ੂ ਨੂੰ ਫੜਿਆ ਸੀ ਉਹ ਉਸਨੂੰ ਮਹਾਂ ਜਾਜਕ ਕਯਾਫ਼ਾਸ ਦੇ ਕੋਲ ਲੈ ਗਏ, ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਸਰਦਾਰ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਗ੍ਰੰਥੀ ਅਰ ਬਜੁਰਗ ਇਕੱਠੇ ਹੋਏ ਸਨ ਉਹ ਨੂੰ ਲੈ ਗਏ
Punjabi ERV
ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸਨੂੰ ਸਰਦਾਰ ਜਾਜਕ ਕਯਾਫ਼ਾ ਦੇ ਘਰ ਲੈ ਗਏ ਜਿਥੇ ਨੇਮ ਦੇ ਉਪਦੇਸ਼ਕ ਅਤੇ ਵਡੇਰੇ ਆਗੂ ਇਕਠੇ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਪ੍ਰਧਾਨ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ, ਉਹ ਨੂੰ ਲੈ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع نُوں پھڑن والے اوہنوں کائفا ناں سردار کاہِن کول لے گئے۔ جِتّھے فقِیہ تے بزُرگ اکٹّھے ہوئے ہوئے سن۔
Punjabi Standard Bible (Punjabi Standard Bible) 2023
ਜਿਨ੍ਹਾਂ ਯਿਸੂ ਨੂੰ ਫੜਿਆ ਸੀ ਉਹ ਉਸ ਨੂੰ ਮਹਾਂਯਾਜਕ ਕਯਾਫ਼ਾ ਕੋਲ ਲੈ ਗਏ, ਜਿੱਥੇ ਸ਼ਾਸਤਰੀ ਅਤੇ ਬਜ਼ੁਰਗ ਇਕੱਠੇ ਹੋਏ ਸਨ।