Matthew 26:63 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਚੁੱਪ ਰਹੇ । ਤਦ ਮਹਾਂ-ਪੁਰੋਹਿਤ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਊਂਦੇ ਪਰਮੇਸ਼ਰ ਦੇ ਨਾਮ ਦੀ ਸੌਂਹ ਦਿੰਦਾ ਹਾਂ, ਸਾਨੂੰ ਦੱਸ, ਕੀ ਤੂੰ ‘ ਮਸੀਹ ’ ਪਰਮੇਸ਼ਰ ਦਾ ਪੁੱਤਰ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਚੁੱਪ ਹੀ ਰਹੇ। ਮਹਾਂ ਜਾਜਕ ਨੇ ਉਸ ਨੂੰ ਆਖਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ਵਰ ਦੀ ਸਹੁੰ ਦਿੰਦਾ ਹਾਂ: ਕਿ ਜੇ ਤੂੰ ਮਸੀਹ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਸਾਨੂੰ ਦੱਸ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਚੁੱਪ ਹੀ ਰਿਹਾ ਅਤੇ ਸਰਦਾਰ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜੀਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਭਈ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਸਾਨੂੰ ਦੱਸ
Punjabi ERV
ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع چُپ ای کر رہیا۔ تے سردار کاہِن اوہنوں آکھیا مَیں تینُوں زِندہ خُدا دی سَونہہ دیناں آں پئی جے تُوں مسِیح خُدا دا پُتر ایں تے سانُوں دس۔
Punjabi Standard Bible (Punjabi Standard Bible) 2023
ਪਰ ਯਿਸੂ ਚੁੱਪ ਹੀ ਰਿਹਾ। ਤਦ ਮਹਾਂਯਾਜਕ ਨੇ ਉਸ ਨੂੰ ਕਿਹਾ, “ਮੈਂ ਤੈਨੂੰ ਜੀਉਂਦੇ ਪਰਮੇਸ਼ਰ ਦੀ ਸੌਂਹ ਦਿੰਦਾ ਹਾਂ ਕਿ ਜੇ ਤੂੰ ਪਰਮੇਸ਼ਰ ਦਾ ਪੁੱਤਰ ਮਸੀਹ ਹੈਂ ਤਾਂ ਸਾਨੂੰ ਦੱਸ।”