Matthew 26:64 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿੱਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਤੁਸੀਂ ਆਪ ਹੀ ਇਹ ਕਹਿੰਦੇ ਹੋ । ਪਰ ਮੈਂ ਤੁਹਾਨੂੰ ਸਭ ਨੂੰ ਦੱਸਦਾ ਹਾਂ ਕਿ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵਸ਼ਕਤੀਮਾਨ ਦੇ ਸੱਜੇ ਪਾਸੇ ਬੈਠਾ ਅਤੇ ਬੱਦਲਾਂ ਉੱਤੇ ਆਉਂਦਾ ਦੇਖੋਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਤੂੰ ਸੱਚ ਬੋਲਿਆ ਹੈ, ਪਰ ਮੈਂ ਤੁਹਾਨੂੰ ਸਾਰਿਆ ਨੂੰ ਆਖਦਾ ਹਾਂ: ਜੋ ਹੁਣ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵ ਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਕਿਹਾ, ਤੈਂ ਸਤ ਆਖ ਦਿੱਤਾ ਹੈ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੇ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ
Punjabi ERV
ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا تُوں آپے آکھ دِتّا اے فیر وی مَیں تُہانوں آکھنا آں پئی ایدوں اگّے تُسی اِبنِ آدم نُوں قُدرت دے سَجّے ہتّھ بَیٹھیاں ہویاں تے اسمان دے بدّلاں اُتّے آؤندیاں ویکھو گے۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਤੂੰ ਆਪ ਹੀ ਕਹਿ ਦਿੱਤਾ; ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਹੁਣ ਤੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ-ਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।”