Matthew 26:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਉਸ ਸਮੇਂ ਉੱਥੇ ਉਹਨਾਂ ਕੋਲ ਇੱਕ ਔਰਤ ਆਈ । ਉਸ ਔਰਤ ਕੋਲ ਸੰਗਮਰਮਰ ਦੀ ਅਤਰਦਾਨੀ ਵਿੱਚ ਕੀਮਤੀ ਅਤਰ ਸੀ । ਫਿਰ ਜਦੋਂ ਉਹ ਭੋਜਨ ਕਰ ਰਹੇ ਸਨ ਤਾਂ ਉਸ ਨੇ ਇਹ ਅਤਰ ਯਿਸੂ ਦੇ ਸਿਰ ਉੱਤੇ ਡੋਲ੍ਹ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਔਰਤ ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਦੇ ਵਿੱਚ ਮਹਿੰਗੇ ਮੁੱਲ ਦਾ ਅਤਰ ਲੈ ਕੇ ਆਈ, ਜਿਸ ਸਮੇਂ ਉਹ ਮੇਜ਼ ਤੇ ਰੋਟੀ ਖਾਣ ਲਈ ਬੈਠੇ ਹੋਏ ਸਨ ਉਸ ਦੇ ਸਿਰ ਉੱਪਰ ਡੋਲ੍ਹ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਤੀਵੀਂ ਮਹਿੰਗ ਮੁੱਲਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਰ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਹਲ ਦਿੱਤਾ
Punjabi ERV
ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬਡ਼ਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸਦੇ ਸਿਰ ਉੱਤੇ ਰੋਢ਼ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇੱਕ ਔਰਤ ਮਹਿੰਗੇ ਮੁੱਲ ਦਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਤੇ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਲ੍ਹ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِک زنانی اوہدے کول آئی جیہدے کول اِک بڑے مُل والے عِطر دی سنگِ مَرمَر دی عِطردانی سی۔ اوس اوہنوں اوہدے سِر اُتّے جد اوہ کھانا پیا کھاندا سی اُلٹا دِتّا۔
Punjabi Standard Bible (Punjabi Standard Bible) 2023
ਤਾਂ ਇੱਕ ਔਰਤ ਸੰਗਮਰਮਰ ਦੇ ਬਰਤਨ ਵਿੱਚ ਮਹਿੰਗੇ ਮੁੱਲ ਦਾ ਅਤਰ ਲੈ ਕੇ ਉਸ ਕੋਲ ਆਈ ਅਤੇ ਜਦੋਂ ਉਹ ਭੋਜਨ ਕਰਨ ਲਈ ਬੈਠਾ ਸੀ ਤਾਂ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ।