Matthew 26:73 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਦੇਰ ਬਾਦ, ਜੋ ਲੋਕ ਉੱਥੇ ਖੜ੍ਹੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਸਮੇਂ ਦੇ ਬਾਅਦ ਉੱਥੇ ਖੜ੍ਹੇ ਆਦਮੀ ਪਤਰਸ ਕੋਲ ਆਏ ਅਤੇ ਕਿਹਾ, “ਇਹ ਸੱਚ ਹੈ ਕਿ ਤੂੰ ਵੀ ਉਹਨਾਂ ਵਿੱਚੋਂ ਇੱਕ ਹੈਂ, ਕਿਉਂਕਿ ਤੇਰੇ ਬੋਲਣ ਦਾ ਢੰਗ ਇਹ ਪ੍ਰਗਟ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਥੋੜ੍ਹੀ ਦੇਰ ਬਾਅਦ, ਜਿਹੜੇ ਉੱਥੇ ਖੜ੍ਹੇ ਸਨ ਉਹਨਾਂ ਨੇ ਪਤਰਸ ਨੂੰ ਕੋਲ ਆ ਕੇ ਆਖਿਆ, “ਸੱਚ-ਮੁੱਚ ਤੂੰ ਉਹਨਾਂ ਵਿੱਚੋਂ ਇੱਕ ਹੈ; ਤੇਰੇ ਬੋਲਣ ਤੋਂ ਹੀ ਪਤਾ ਲੱਗ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਥੋੜੇ ਚਿਰ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਕੋਲ ਆਣ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਭੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਪਈ ਦੱਸਦੀ ਹੈ
Punjabi ERV
ਕੁਝ ਦੇਰ ਬਾਦ, ਜੋ ਲੋਕ ਉਥੇ ਖਢ਼ੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تھوڑے چِر پِچّھوں اوہناں نیں جیہڑے اوتھے کھلوتے سن پطرس دے کول جا کے آکھیا ٹھیک تُوں وی اوہناں وِچوں ایں۔ تیری بولی پئی دسدی اے۔
Punjabi Standard Bible (Punjabi Standard Bible) 2023
ਥੋੜ੍ਹੀ ਦੇਰ ਬਾਅਦ, ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਪਤਰਸ ਕੋਲ ਆ ਕੇ ਕਿਹਾ, “ਸੱਚਮੁੱਚ ਤੂੰ ਵੀ ਉਨ੍ਹਾਂ ਵਿੱਚੋਂ ਹੈਂ ਕਿਉਂਕਿ ਤੇਰੀ ਬੋਲੀ ਤੋਂ ਪਤਾ ਲੱਗਦਾ ਹੈ।”