Matthew 26:74 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸ ਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕੜ ਨੇ ਬਾਂਗ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪਤਰਸ ਆਪਣੇ ਆਪ ਨੂੰ ਬੁਰਾ ਭਲਾ ਕਹਿਣ ਲੱਗਾ ਅਤੇ ਸੌਂਹ ਖਾ ਕੇ ਕਿਹਾ, “ਮੈਂ ਉਸ ਆਦਮੀ ਨੂੰ ਬਿਲਕੁਲ ਨਹੀਂ ਜਾਣਦਾ ।” ਇਕਦਮ ਕੁੱਕੜ ਨੇ ਬਾਂਗ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹ ਸਰਾਪ ਦੇਣ, ਅਤੇ ਸਹੁੰ ਖਾਣ ਲੱਗਾ, “ਮੈਂ ਇਸ ਵਿਅਕਤੀ ਨੂੰ ਨਹੀਂ ਜਾਣਦਾ!” ਉਸੇ ਵਕਤ ਕੁੱਕੜ ਨੇ ਬਾਂਗ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਸਰਾਪ ਦੇਣ ਅਰ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੁੰ ਜਾਣਦਾ ਹੀ ਨਹੀਂ। ਅਤੇ ਉਵੇਂ ਕੁੱਕੜ ਨੇ ਬਾਂਗ ਦਿੱਤੀ
Punjabi ERV
ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕਡ਼ ਨੇ ਬਾਂਗ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ لعنتاں پان تے سَونہہ چُکن لگ پیا۔ پئی مَیں اوس شخص نُوں نئیں جان دا تے اونویں کُکّڑ نے بانگ دِتّی۔
Punjabi Standard Bible (Punjabi Standard Bible) 2023
ਤਦ ਉਹ ਸਰਾਪ ਦੇਣ ਅਤੇ ਸੌਂਹ ਖਾਣ ਲੱਗਾ, “ਮੈਂ ਉਸ ਮਨੁੱਖ ਨੂੰ ਨਹੀਂ ਜਾਣਦਾ।” ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।