Matthew 26:75 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸ ਨੂੰ ਕੀ ਆਖਿਆ ਸੀ: “ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬਾਂ ਮਾਰਕੇ ਰੋਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਪਤਰਸ ਨੂੰ ਯਿਸੂ ਦੇ ਕਹੇ ਸ਼ਬਦ ਯਾਦ ਆਏ, “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ।” ਤਦ ਉਹ ਬਾਹਰ ਗਿਆ ਅਤੇ ਧਾਹਾਂ ਮਾਰ ਕੇ ਰੋਣ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪਤਰਸ ਨੂੰ ਯਾਦ ਆਇਆ ਕਿ ਯਿਸ਼ੂ ਨੇ ਉਸਨੂੰ ਕੀ ਕਿਹਾ ਸੀ: “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਗਾ।” ਅਤੇ ਉਹ ਬਾਹਰ ਜਾ ਕੇ ਬੁਰੀ ਤਰ੍ਹਾ ਰੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਆਖੀ ਸੀ ਜੋ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਰ ਭੁੱਭਾਂ ਮਾਰ ਕੇ ਰੋਇਆ।।
Punjabi ERV
ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸਨੂੰ ਕੀ ਆਖਿਆ ਸੀ: “ਕਿ ਕੁੱਕਡ਼ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬ੍ਬਾਂ ਮਾਰਕੇ ਰੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تدوں پطرس نُوں یِسُوع دی اوہ گلّ جیہڑی اوس اوہنوں آکھی سی یاد آئی۔ پئی کُکّڑ دے بانگ دین توں پہلاں تُوں میرا تِنّ واری اِنکار کریں گا۔ تے اوہ باہر جا کے ڈھائیں مار مار کے رویا۔
Punjabi Standard Bible (Punjabi Standard Bible) 2023
ਤਦ ਪਤਰਸ ਨੂੰ ਉਹ ਗੱਲ ਯਾਦ ਆਈ ਜੋ ਯਿਸੂ ਨੇ ਉਸ ਨੂੰ ਕਹੀ ਸੀ, “ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਤੂੰ ਮੇਰਾ ਇਨਕਾਰ ਕਰੇਂਗਾ!” ਤਦ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।