Matthew 27:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਰਾਜਪਾਲ ਪਿਲਾਤੁਸ ਦੇ ਘਰ ਇਕੱਠੇ ਹੋਏ ਤਾਂ ਉਸ ਨੇ ਲੋਕਾਂ ਨੂੰ ਕਿਹਾ, “ਤੁਸੀਂ ਮੈਥੋਂ ਆਪਣੇ ਵਾਸਤੇ ਕਿਸਨੂੰ ਰਿਹਾ ਕਰਾਉਣਾ ਚਾਹੁੰਦੇ ਹੋ। ਬਰੱਬਾਸ, ਜਾਂ ਯਿਸੂ ਨੂੰ ਜੋ ਕਿ ਮਸੀਹ ਕਹਾਉਂਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਦੋਂ ਲੋਕ ਇਕੱਠੇ ਹੋਏ, ਤਾਂ ਪਿਲਾਤੁਸ ਨੇ ਉਹਨਾਂ ਤੋਂ ਪੁੱਛਿਆ, “ਤੁਸੀਂ ਕਿਸ ਨੂੰ ਚਾਹੁੰਦੇ ਹੋ ਕਿ ਮੈਂ ਛੱਡਾਂ: ਬਰੱਬਾਸ ਨੂੰ ਜਾਂ ਯਿਸੂ ਨੂੰ ਜੋ ‘ ਮਸੀਹ ’ ਅਖਵਾਉਂਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਭੀੜ ਇਕੱਠੀ ਹੋਈ ਸੀ ਤਾਂ ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ: ਬਾਰ-ਅੱਬਾਸ ਨੂੰ ਜਾ ਯਿਸ਼ੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਓਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਹ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੀ ਖ਼ਾਤਰ ਛੱਡ ਦਿਆਂ, ਬਰੱਬਾ ਨੂੰ ਯਾ ਯਿਸੂ ਨੂੰ ਜਿਹੜਾ ਮਸੀਹ ਕਹਾਉਂਦਾ ਹੈ?
Punjabi ERV
ਸਾਰੇ ਲੋਕ ਰਾਜਪਾਲ ਪਿਲਾਤੁਸ ਦੇ ਘਰ ਇਕਠੇ ਹੋਏ ਤਾਂ ਉਸਨੇ ਲੋਕਾਂ ਨੂੰ ਕਿਹਾ, “ਤੁਸੀਂ ਮੈਥੋਂ ਆਪਣੇ ਵਾਸਤੇ ਕਿਸਨੂੰ ਰਿਹਾ ਕਰਾਉਣਾ ਚਾਹੁੰਦੇ ਹੋ। ਬਰੱਬਾਸ, ਜਾਂ ਯਿਸੂ ਨੂੰ ਜੋ ਕਿ ਮਸੀਹ ਕਹਾਉਂਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد اوہ اکٹّھے ہوئے پِیلاطُس اوہناں نُوں آکھیا۔ تُسی کِنوں چاہندے ہو پئی مَیں تُہاڈی خاطر چھڈ دیاں؟ برابّا نُوں یا یِسُوع نُوں جیہڑا مسِیح اکھواؤندا اے؟
Punjabi Standard Bible (Punjabi Standard Bible) 2023
ਸੋ ਜਦੋਂ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਨੂੰ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਰਿਹਾਅ ਕਰਾਂ, ਬਰੱਬਾਸ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਕਹਾਉਂਦਾ ਹੈ?”