Matthew 27:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਨਿਆਂੇ ਵਾਲੀ ਕੁਰਸੀ ਤੇ ਬੈਠਾ ਹੋਇਆ ਸੀ, ਤਾਂ ਉਸਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਮਨੁੱਖ ਨੂੰ ਕੁਝ ਨਾ ਕਰ। ਇਹ ਅਪਰਾਧੀ ਨਹੀਂ ਹੈ ਅਤੇ ਅੱਜ ਮੈਂ ਇਸ ਬਾਰੇ ਸੁਪਨਾ ਵੇਖਿਆ ਹੈ ਅਤੇ ਉਸ ਨੇ ਮੈਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪਿਲਾਤੁਸ ਨਿਆਂ ਗੱਦੀ ਤੇ ਬੈਠਾ ਹੋਇਆ ਸੀ ਤਾਂ ਉਸ ਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਬੇਕਸੂਰ ਆਦਮੀ ਨੂੰ ਕੁਝ ਨਾ ਕਹਿਣਾ, ਕਿਉਂਕਿ ਇਸ ਦੇ ਕਾਰਨ ਅੱਜ ਮੈਂ ਸੁਪਨੇ ਵਿੱਚ ਬਹੁਤ ਦੁੱਖ ਝੱਲਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪਿਲਾਤੁਸ ਨਿਆਂ ਆਸਨ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਸਦੀ ਪਤਨੀ ਨੇ ਉਸ ਨੂੰ ਸੁਨੇਹਾ ਭੇਜਿਆ: “ਉਸ ਧਰਮੀ ਵਿਅਕਤੀ ਨਾਲ ਕੁਝ ਨਾ ਕਰਨਾ, ਕਿਉਂ ਜੋ ਮੈਂ ਸੁਫਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਵੇਖਿਆ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ ਉਹ ਦੀ ਪਤਨੀ ਨੇ ਉਹ ਨੂੰ ਅਖਵਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫਨੇ ਵਿੱਚ ਉਸ ਦੇ ਕਾਰਨ ਵੱਡਾ ਦੁਖ ਡਿੱਠਾ
Punjabi ERV
ਜਦੋਂ ਉਹ ਨਿਰਣੇ ਵਾਲੀ ਕੁਰਸੀ ਤੇ ਬੈਠਾ ਹੋਇਆ ਸੀ, ਤਾਂ ਉਸਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਮਨੁੱਖ ਨੂੰ ਕੁਝ ਨਾ ਕਰ। ਇਹ ਅਪਰਾਧੀ ਨਹੀਂ ਹੈ ਅਤੇ ਅੱਜ ਮੈਂ ਇਸ ਬਾਰੇ ਸੁਪਨਾ ਵੇਖਿਆ ਹੈ ਅਤੇ ਉਸਨੇ ਮੈਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ عدالت دے تخت اُتّے بَیٹھا ہویا سی اوہدی بیوی اوہنوں اکھوا گھلّیا پئی تُوں اوس نیک بندے نال کُجھ واسطہ نا رکھّیں کیوں جو اَج سُفنے وِچ مَیں اوہدے سبّب بڑا دُکھ پایا اے۔
Punjabi Standard Bible (Punjabi Standard Bible) 2023
ਜਦੋਂ ਉਹ ਨਿਆਂ ਆਸਣ ਉੱਤੇ ਬੈਠਾ ਹੋਇਆ ਸੀ ਤਾਂ ਉਸ ਦੀ ਪਤਨੀ ਨੇ ਉਸ ਕੋਲ ਸੁਨੇਹਾ ਭੇਜਿਆ, “ਤੂੰ ਇਸ ਧਰਮੀ ਮਨੁੱਖ ਦੇ ਮਾਮਲੇ ਵਿੱਚ ਨਾ ਪਵੀਂ, ਕਿਉਂਕਿ ਅੱਜ ਮੈਂ ਸੁਫਨੇ ਵਿੱਚ ਉਸ ਦੇ ਕਾਰਨ ਬਹੁਤ ਦੁੱਖ ਪਾਇਆ ਹੈ।”