Matthew 27:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹੜਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸ ਨੂੰ ਸਲੀਬ ਦਿਉ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਤਾਂ ਫਿਰ ਮੈਂ ਯਿਸੂ ਨਾਲ, ਜੋ ‘ ਮਸੀਹ ’ ਅਖਵਾਉਂਦਾ ਹੈ, ਕੀ ਕਰਾਂ?” ਉਹਨਾਂ ਸਭਨਾਂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਉਸ ਨੂੰ ਸਲੀਬ ਉੱਤੇ ਚੜ੍ਹਾਓ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਯਿਸ਼ੂ ਨਾਲ ਜਿਹੜਾ ਮਸੀਹ ਅਖਵਾਉਂਦਾ ਹੈ, ਕੀ ਕੀਤਾ ਜਾਵੇ?” ਉਹਨਾਂ ਸਾਰਿਆ ਨੇ ਉੱਤਰ ਦਿੱਤਾ, “ਇਸਨੂੰ ਸਲੀਬ ਦਿਓ!”
Punjabi Bible 2016 - ਪਵਿੱਤਰ ਬਾਈਬਲ O.V.
ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਕਹਾਉਂਦਾ ਹੈ ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਦੇਓ!
Punjabi ERV
ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹਡ਼ਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸਨੂੰ ਸਲੀਬ ਦਿਉ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پِیلاطُس نے اوہناں نُوں آکھیا۔ فیر یِسُوع نُوں جیہڑا مسِیح اکھواؤندا اے مَیں کِیہ کراں؟ اوہ سارے آکھن لگّے اوہنوں صلِیب دے۔
Punjabi Standard Bible (Punjabi Standard Bible) 2023
ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਫਿਰ ਮੈਂ ਯਿਸੂ ਦਾ ਜਿਹੜਾ ਮਸੀਹ ਕਹਾਉਂਦਾ ਹੈ, ਕੀ ਕਰਾਂ?” ਸਭ ਨੇ ਕਿਹਾ, “ਸਲੀਬ 'ਤੇ ਚੜ੍ਹਾਓ!”