Matthew 27:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪਿਲਾਤੁਸ ਨੇ ਇਹ ਦੇਖਿਆ ਕਿ ਇਸ ਤਰ੍ਹਾਂ ਕੁਝ ਨਹੀਂ ਬਣ ਰਿਹਾ ਸਗੋਂ ਫ਼ਸਾਦ ਵੱਧਦਾ ਹੀ ਜਾਂਦਾ ਹੈ; ਤਾਂ ਉਸ ਨੇ ਪਾਣੀ ਲਿਆ ਅਤੇ ਭੀੜ ਦੇ ਸਾਹਮਣੇ ਇਹ ਕਹਿੰਦੇ ਹੋਏ ਆਪਣੇ ਹੱਥ ਧੋਤੇ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ, ਇਸ ਦੇ ਲਹੂ ਦੇ ਜ਼ਿਮੇਵਾਰ ਤੁਸੀਂ ਹੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਪਿਲਾਤੁਸ ਨੇ ਵੇਖਿਆ ਕਿ ਉਹ ਕੁਝ ਵੀ ਨਹੀਂ ਕਰ ਪਾ ਰਿਹਾ, ਸਗੋਂ ਰੌਲਾ ਹੋਰ ਜ਼ਿਆਦਾ ਵੱਧਦਾ ਜਾਂਦਾ ਹੈ, ਤਦ ਉਸਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ, ਅਤੇ ਉਸਨੇ ਕਿਹਾ, “ਮੈਂ ਇਸਦੇ ਲਹੂ ਤੋਂ ਨਿਰਦੋਸ਼ ਹਾਂ, ਤੁਸੀਂ ਇਸਦੇ ਲਈ ਜ਼ਿੰਮੇਵਾਰ ਹੋ!”
Punjabi Bible 2016 - ਪਵਿੱਤਰ ਬਾਈਬਲ O.V.
ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ ਸਗੋਂ ਹੋਰ ਵੀ ਰੌਲਾ ਪੈਂਦਾ ਜਾਂਦਾ ਹੈ ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ। ਤੁਸੀਂ ਜਾਣੋ
Punjabi ERV
ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸਨੇ ਪਾਣੀ ਲੈਕੇ ਲੋਕਾਂ ਦੇ ਸਾਮ੍ਹਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد پِیلاطُس ویکھیا پئی کُجھ نئیں بن دا سگوں ہور وی رَولا پَیندا جاندا اے تَد اوس پانی لے کے لوکاں دے سامھنے اپنے ہتّھ دھوتے۔ تے آکھیا۔ مَیں ایس نیک بندے دے خُون توں بے گُناہ ہاں۔ تُسی جانو۔
Punjabi Standard Bible (Punjabi Standard Bible) 2023
ਜਦੋਂ ਪਿਲਾਤੁਸ ਨੇ ਵੇਖਿਆ ਕਿ ਕੁਝ ਫਾਇਦਾ ਨਹੀਂ ਹੋ ਰਿਹਾ ਸਗੋਂ ਰੌਲ਼ਾ ਹੋਰ ਵੀ ਵਧਦਾ ਜਾਂਦਾ ਹੈ ਤਾਂ ਉਸ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਕਿਹਾ, “ਮੈਂ ਇਸ ਮਨੁੱਖ ਦੇ ਲਹੂ ਤੋਂ ਬਰੀ ਹਾਂ; ਤੁਸੀਂ ਆਪੇ ਜਾਣੋ।”