Matthew 27:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ੜਾ ਦਿੱਤਾ ਸੀ। ਜਦੋਂ ਉਸ ਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸ ਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋੜ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਵਿਸ਼ਵਾਸਘਾਤੀ ਯਹੂਦਾ ਨੇ ਦੇਖਿਆ ਕਿ ਯਿਸੂ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਤਾਂ ਉਹ ਪਛਤਾਇਆ ਅਤੇ ਚਾਂਦੀ ਦੇ ਸਿੱਕੇ ਮਹਾਂ-ਪੁਰੋਹਿਤਾਂ ਅਤੇ ਬਜ਼ੁਰਗ ਆਗੂਆਂ ਕੋਲ ਵਾਪਸ ਲੈ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਹੂਦਾਹ ਜਿਸ ਨੇ ਉਸਨੂੰ ਫੜਵਾਇਆ ਸੀ, ਜਦੋਂ ਉਸ ਨੇ ਇਹ ਵੇਖਿਆ ਕਿ ਯਿਸ਼ੂ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾ ਕੋਲ ਮੋੜ ਲਿਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦਾ ਜਿਹ ਨੇ ਉਸ ਨੂੰ ਫੜਵਾਇਆ ਸੀ ਇਹ ਵੇਖ ਕੇ ਜੋ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ ਪਛਤਾਇਆ ਅਤੇ ਓਹ ਤੀਹ ਰੁਪਏ ਪਰਧਾਨ ਜਾਜਕਾਂ ਅਤੇ ਬਜੁਰਗਾਂ ਕੋਲ ਮੋੜ ਲਿਆਇਆ
Punjabi ERV
ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ਡ਼ਾ ਦਿੱਤਾ ਸੀ। ਜਦੋਂ ਉਸਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋਡ਼ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یہُوداہ جِس اوہنوں پھڑوایا سی ایہہ ویکھ کے پئی اوہدے اُتّے سزا دا حُکم ہوگیا اے۔ پچھتایا۔ تے اوہ تَرِیہہ رُپئے سردار کاہِناں تے بزُرگاں دے کول موڑ لیایا۔
Punjabi Standard Bible (Punjabi Standard Bible) 2023
ਜਦੋਂ ਯਹੂਦਾ ਨੇ, ਜਿਸ ਨੇ ਉਸ ਨੂੰ ਫੜਵਾਇਆ ਸੀ ਇਹ ਵੇਖਿਆ ਕਿ ਯਿਸੂ ਦੋਸ਼ੀ ਠਹਿਰਾਇਆ ਗਿਆ ਹੈ ਤਾਂ ਉਹ ਪਛਤਾਇਆ ਅਤੇ ਚਾਂਦੀ ਦੇ ਤੀਹ ਸਿੱਕੇ ਪ੍ਰਧਾਨ ਯਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ ਅਤੇ ਕਿਹਾ,