Matthew 27:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਉਹ ਉਸ ਨਾਲ ਮਸਖਰੀ ਕਰ ਹਟੇ ਤਾਂ ਉਨ੍ਹਾਂ ਨੇ ਉਹ ਲਾਲ ਚੋਗਾ ਉਸਤੋਂ ਲਾਹਕੇ, ਉਸ ਦੇ ਕੱਪੜੇ ਉਸ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਸ ਨੂੰ ਲੈ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਜਦੋਂ ਉਹ ਯਿਸੂ ਨੂੰ ਮਖ਼ੌਲ ਕਰ ਚੁੱਕੇ ਤਦ ਉਹਨਾਂ ਨੇ ਚੋਗਾ ਲਾਹ ਲਿਆ ਅਤੇ ਯਿਸੂ ਦੇ ਕੱਪੜੇ ਉਹਨਾਂ ਨੂੰ ਪੁਆਏ । ਫਿਰ ਉਹ ਯਿਸੂ ਨੂੰ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਉਹਨਾਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ, ਤਦ ਉਹਨਾਂ ਨੇ ਉਸਦਾ ਚੋਗਾ ਲਾਹ ਲਿਆ ਅਤੇ ਉਸਦੇ ਦੇ ਕੱਪੜੇ ਉਸਨੂੰ ਪਹਿਨਾ ਦਿੱਤੇ। ਅਤੇ ਸਲੀਬ ਉੱਤੇ ਚੜ੍ਹਾਉਣ ਲਈ ਯਿਸ਼ੂ ਨੂੰ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਨੂੰ ਠੱਠਾ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗ਼ਾ ਉਹ ਦੇ ਉੱਤੋਂ ਲਾਹ ਲਿਆ ਅਰ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।।
Punjabi ERV
ਜਦ ਉਹ ਉਸ ਨਾਲ ਮਸਖਰੀ ਕਰ ਹਟੇ ਤਾਂ ਉਨ੍ਹਾਂ ਨੇ ਉਹ ਲਾਲ ਚੋਗਾ ਉਸਤੋਂ ਲਾਹਕੇ, ਉਸਦੇ ਕੱਪਡ਼ੇ ਉਸਨੂੰ ਪੁਆਏ ਅਤੇ ਸਲੀਬ ਉੱਤੇ ਚਢ਼ਾਉਣ ਲਈ ਉਸਨੂੰ ਲੈ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں جد ٹھٹّھا کر لیا۔ تے اوہناں نیں اوس چوغے نُوں اوہدے اُتّوں لاہ لیا۔ تے اوہدے اپنے کپڑے اوہنوں پا کے اوہنوں سُولی اُتّے چڑھان لے گئے۔
Punjabi Standard Bible (Punjabi Standard Bible) 2023
ਜਦੋਂ ਉਹ ਉਸ ਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਸ ਤੋਂ ਚੋਗਾ ਉਤਾਰ ਲਿਆ ਅਤੇ ਉਸ ਦੇ ਵਸਤਰ ਉਸ ਨੂੰ ਪਹਿਨਾ ਦਿੱਤੇ। ਫਿਰ ਉਹ ਉਸ ਨੂੰ ਸਲੀਬ 'ਤੇ ਚੜ੍ਹਾਉਣ ਲਈ ਲੈ ਗਏ।