Matthew 27:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਨੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸ ਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਬਾਹਰ ਜਾ ਰਹੇ ਸਨ, ਤਦ ਰਾਹ ਵਿੱਚ ਉਹਨਾਂ ਨੂੰ ਸ਼ਮਊਨ ਨਾਂ ਦਾ ਇੱਕ ਆਦਮੀ ਮਿਲਿਆ, ਜੋ ਕੁਰੈਨੀ ਸੀ । ਸਿਪਾਹੀਆਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਬਾਹਰ ਨਿੱਕਲ ਰਹੇ ਸਨ, ਉਹਨਾਂ ਨੂੰ ਸ਼ਿਮਓਨ ਨਾਮ ਦਾ ਇੱਕ ਕੁਰੇਨੀਆਂ ਸ਼ਹਿਰ ਦਾ ਮਨੁੱਖ ਮਿਲਿਆ, ਅਤੇ ਉਹਨਾਂ ਨੇ ਉਸਨੂੰ ਯਿਸ਼ੂ ਦੀ ਸਲੀਬ ਚੁੱਕਣ ਲਈ ਮਜ਼ਬੂਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਲੱਭਿਆ। ਉਹ ਨੂੰ ਵਿਗਾਰੇ ਫੜਿਆ ਭਈ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ
Punjabi ERV
ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਸੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں اوہ باہر جاندے سن اوہناں نُوں اِک کُرینی بندہ شمعُون ناں ٹکّریا۔ اوہناں اوہنوں وگاری پھڑیا پئی اوہدی صلِیب چُک کے لے چلّے۔
Punjabi Standard Bible (Punjabi Standard Bible) 2023
ਬਾਹਰ ਨਿੱਕਲਦੇ ਹੀ ਉਨ੍ਹਾਂ ਨੂੰ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਵਗਾਰੇ ਫੜਿਆ ਕਿ ਯਿਸੂ ਦੀ ਸਲੀਬ ਚੁੱਕ ਕੇ ਲੈ ਚੱਲੇ।