Matthew 27:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ੜਵਾ ਦਿੱਤਾ।” ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮੱਸਿਆ ਹੈ, ਤੂੰ ਜਾਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਉਹਨਾਂ ਨੂੰ ਕਿਹਾ, “ਮੈਂ ਇੱਕ ਬੇਕਸੂਰ ਨੂੰ ਮੌਤ ਦੀ ਸਜ਼ਾ ਦੇ ਲਈ ਫੜਵਾ ਕੇ ਉਸ ਨਾਲ ਪਾਪ ਕੀਤਾ ਹੈ ।” ਪਰ ਉਹਨਾਂ ਨੇ ਉੱਤਰ ਦਿੱਤਾ, “ਇਸ ਨਾਲ ਸਾਨੂੰ ਕੀ? ਤੂੰ ਹੀ ਜਾਣ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬੋਲਿਆ, “ਮੈਂ ਪਾਪ ਕੀਤਾ ਹੈ, ਜੋ ਨਿਰਦੋਸ਼ ਲਹੂ ਨਾਲ ਧੋਖਾ ਕੀਤਾ ਹੈ।” ਪਰ ਉਹ ਬੋਲੇ, “ਸਾਨੂੰ ਕੀ? ਇਹ ਤੈਨੂੰ ਹੀ ਪਤਾ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੋਲਿਆ, ਮੈਂ ਪਾਪ ਕੀਤਾ ਜੋ ਨਿਰਦੋਸ਼ ਜਿੰਦ ਨੂੰ ਫੜਵਾ ਦਿੱਤਾ। ਪਰ ਉਹੋ ਬੋਲੇ, ਸਾਨੂੰ ਕੀ? ਤੂੰ ਹੀ ਜਾਣ
Punjabi ERV
ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ਡ਼ਵਾ ਦਿੱਤਾ।” ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮਸਿਆ ਹੈ, ਤੂੰ ਜਾਣ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھیا مَیتھوں گُناہ ہوگیا اے۔ پئی بے قصور نُوں مروان لئی پھڑوا دِتّا۔ پر اوہناں آکھیا سانُوں کِیہ؟ تُوں جان۔
Punjabi Standard Bible (Punjabi Standard Bible) 2023
“ਇੱਕ ਨਿਰਦੋਸ਼ ਜਾਨ ਨੂੰ ਫੜਵਾ ਕੇ ਮੈਂ ਪਾਪ ਕੀਤਾ ਹੈ।” ਪਰ ਉਨ੍ਹਾਂ ਨੇ ਕਿਹਾ, “ਸਾਨੂੰ ਕੀ? ਤੂੰ ਹੀ ਜਾਣ।”