Matthew 27:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੂੰ ਜੋ ਕਹਿੰਦਾ ਸੀ ਕਿ ਇਸ ਮੰਦਰ ਨੂੰ ਢਾਹ ਕੇ ਤਿੰਨ ਦਿਨਾਂ ਵਿੱਚ ਦੋਬਾਰਾ ਬਣਾ ਸੱਕਦਾ ਹੈਂ, ਹੁਣ ਆਪਣੇ-ਆਪ ਨੂੰ ਬਚਾ? ਜੇ ਤੁਂ ਸੱਚ ਵਿੱਚ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਉੱਤਰ ਕੇ ਆਪਣੇ-ਆਪ ਨੂੰ ਬਚਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ ਹੈਕਲ ਦੇ ਢਾਉਣ ਵਾਲੇ ਅਤੇ ਤਿੰਨਾਂ ਦਿਨਾਂ ਵਿੱਚ ਉਸਾਰਨ ਵਾਲੇ, ਜੇਕਰ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਬਚਾਅ ਅਤੇ ਸਲੀਬ ਤੋਂ ਉਤਰ ਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਹਿੰਦੇ ਸਨ, “ਓਹ! ਹੈਕਲ ਨੂੰ ਢਾਹ ਕੇ ਅਤੇ ਉਸ ਨੂੰ ਤਿੰਨ ਦਿਨਾਂ ਵਿੱਚ ਦੁਬਾਰਾ ਬਣਾਉਣ ਵਾਲੇ, ਜੇ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਸਲੀਬ ਤੋਂ ਹੇਠਾਂ ਆ ਅਤੇ ਆਪਣੇ ਆਪ ਨੂੰ ਬਚਾ ਲੈ!”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੈਂ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾ ਸਲੀਬ ਉੱਤੋਂ ਉੱਤਰ ਆ!
Punjabi ERV
“ਤੂੰ ਜੋ ਕਹਿੰਦਾ ਸੀ ਕਿ ਇਸ ਮੰਦਰ ਨੂੰ ਢਾਹ ਕੇ ਤਿੰਨ ਦਿਨਾਂ ਵਿੱਚ ਦੋਬਾਰਾ ਬਣਾ ਸਕਦਾ ਹੈਂ, ਹੁਣ ਆਪਣੇ-ਆਪ ਨੂੰ ਬਚਾ? ਜੇ ਤੁਂ ਸੱਚ ਵਿੱਚ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਉੱਤਰ ਕੇ ਆਪਣੇ-ਆਪ ਨੂੰ ਬਚਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں جیہڑا ہیکل نُوں ڈھا کے تِنّاں دِناں وِچ بنانا ایں۔ اپنے آپ نُوں بچا لے۔ جے تُوں خُدا دا پُتر ایں۔ تے صلِیب اُتّوں اُتر آ۔
Punjabi Standard Bible (Punjabi Standard Bible) 2023
“ਹੈਕਲ ਨੂੰ ਢਾਹੁਣ ਅਤੇ ਤਿੰਨਾਂ ਦਿਨਾਂ ਵਿੱਚ ਬਣਾਉਣ ਵਾਲਿਆ, ਆਪਣੇ ਆਪ ਨੂੰ ਬਚਾ। ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਹੇਠਾਂ ਉੱਤਰ ਆ!”