Matthew 27:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਪਰਮੇਸ਼ੁਰ ਵਿੱਚ ਭਰੋਸਾ ਰੱਖਿਆ। ਜੇਕਰ ਉਹ ਚਾਹੁੰਦਾ ਹੈ ਤਾਂ ਹੁਣ ਪਰਮੇਸ਼ੁਰ ਉਸ ਨੂੰ ਬਚਾਵੇ। ਉਸ ਨੇ ਖੁਦ ਹੀ ਆਖਿਆ ਸੀ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਨੇ ਪਰਮੇਸ਼ਰ ਉੱਤੇ ਭਰੋਸਾ ਰੱਖਿਆ । ਪਰ ਜੇਕਰ ਪਰਮੇਸ਼ਰ ਚਾਹੁੰਦਾ ਹੈ ਤਾਂ ਇਸ ਨੂੰ ਬਚਾਵੇ! ਇਸ ਨੇ ਇਹ ਵੀ ਕਿਹਾ ਸੀ, ‘ਮੈਂ ਪਰਮੇਸ਼ਰ ਦਾ ਪੁੱਤਰ ਹਾਂ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਪਰਮੇਸ਼ਵਰ ਤੇ ਭਰੋਸਾ ਰੱਖਦਾ ਹੈ। ਹੁਣ ਪਰਮੇਸ਼ਵਰ ਉਸਨੂੰ ਬਚਾਵੇ ਜੇ ਉਹ ਚਾਹੁੰਦਾ ਹੈ, ਕਿਉਂਕਿ ਇਸ ਨੇ ਕਿਹਾ ਸੀ, ‘ਮੈਂ ਪਰਮੇਸ਼ਵਰ ਦਾ ਪੁੱਤਰ ਹਾਂ।’ ”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤ੍ਰ ਹਾਂ
Punjabi ERV
ਉਸਨੇ ਪਰਮੇਸ਼ੁਰ ਵਿੱਚ ਭਰੋਸਾ ਰੱਖਿਆ। ਜੇਕਰ ਉਹ ਚਾਹੁੰਦਾ ਹੈ ਤਾਂ ਹੁਣ ਪਰਮੇਸ਼ੁਰ ਉਸਨੂੰ ਬਚਾਵੇ। ਉਸਨੇ ਖੁਦ ਹੀ ਆਖਿਆ ਸੀ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ خُدا اُتّے بھروسا رکھدا اے۔ جے اوہ اوہنوں چاہندا اے تَد ہُن اوہنوں چھڈاوے کیوں جو اوس آکھیا۔ پئی مَیں خُدا دا پُتر آں۔
Punjabi Standard Bible (Punjabi Standard Bible) 2023
ਇਸ ਨੇ ਪਰਮੇਸ਼ਰ ਉੱਤੇ ਭਰੋਸਾ ਰੱਖਿਆ, ਹੁਣ ਜੇ ਪਰਮੇਸ਼ਰ ਇਸ ਨੂੰ ਚਾਹੁੰਦਾ ਹੈ ਤਾਂ ਬਚਾ ਲਵੇ; ਕਿਉਂਕਿ ਇਸ ਨੇ ਕਿਹਾ ਸੀ, ‘ਮੈਂ ਪਰਮੇਸ਼ਰ ਦਾ ਪੁੱਤਰ ਹਾਂ’।”