Matthew 27:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਕਰੀਬਨ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਵਿੱਚ ਪੁਕਾਰਿਆ, “ ਏਲੀ-ਏਲੀ ਲਮਾ ਸਬਕਤਾਨੀ? ” ਇਸਦਾ ਮਤਲਬ ਸੀ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲਗਭਗ ਤਿੰਨ ਵਜੇ ਯਿਸੂ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਏਲੀ, ਏਲੀ, ਲਮਾ ਸਬਤਕਤਨੀ?” ਜਿਸ ਦਾ ਅਰਥ ਹੈ, “ਹੇ ਮੇਰੇ ਪਰਮੇਸ਼ਰ, ਹੇ ਮੇਰੇ ਪਰਮੇਸ਼ਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਲਗਭਗ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੀ, ਏਲੀ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਮੇਰੇ ਪਰਮੇਸ਼ਵਰ, ਮੇਰੇ ਪਰਮੇਸ਼ਵਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਤੀਏਕੁ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ \ਏਲੀ ਏਲੀ ਲਮਾ ਸਬਕਤਾਨੀ\ ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?
Punjabi ERV
ਤਕਰੀਬਨ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਵਿੱਚ ਪੁਕਾਰਿਆ, “ਏਲੀ-ਏਲੀ ਲਮਾ ਸਬਕਤਾਨੀ?” ਇਸਦਾ ਮਤਲਬ ਸੀ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ترِیجے پَہر یِسُوع اُچّی اواز نال پُکار کے آکھیا۔ ”ایلی ایلی لما شبقتنی۔“ جیہدے معنے ایہہ نیں اَے میرے خُدا اَے میرے خُدا تُوں مَینُوں کیوں چھڈ دِتّا؟
Punjabi Standard Bible (Punjabi Standard Bible) 2023
ਲਗਭਗ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ, “ਏਲੀ, ਏਲੀ ਲਮਾ ਸਬਕਤਾਨੀ?” ਜਿਸ ਦਾ ਅਰਥ ਹੈ, “ਹੇ ਮੇਰੇ ਪਰਮੇਸ਼ਰ, ਹੇ ਮੇਰੇ ਪਰਮੇਸ਼ਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”