Matthew 27:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਦੂਜੇ ਲੋਕਾਂ ਨੇ ਆਖਿਆ, “ਇੰਤਜ਼ਾਰ ਕਰੀਏ ਅਤੇ ਵੇਖਿਏ ਕਿ ਕੀ ਏਲੀਯਾਹ ਉਸ ਨੂੰ ਬਚਾਉਣ ਆਉਂਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਦੂਜਿਆਂ ਨੇ ਕਿਹਾ, “ਠਹਿਰੋ, ਭਲਾ ਦੇਖਦੇ ਹਾਂ ਕਿ ਏਲੀਯਾਹ ਇਸ ਨੂੰ ਬਚਾਉਣ ਆਉਂਦਾ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੋਰਨਾਂ ਨੇ ਕਿਹਾ, “ਹੁਣ ਇਸ ਨੂੰ ਇਕੱਲਾ ਛੱਡ ਦਿਓ। ਅਤੇ ਵੇਖੀਏ ਏਲੀਯਾਹ ਇਸ ਨੂੰ ਬਚਾਉਣ ਲਈ ਆਉਂਦਾ ਹੈ ਜਾਂ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਹੋਰਨਾਂ ਆਖਿਆ, ਰਹਿਣ ਦਿਹ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ?
Punjabi ERV
ਪਰ ਦੂਜੇ ਲੋਕਾਂ ਨੇ ਆਖਿਆ, “ਇੰਤਜ਼ਾਰ ਕਰੀਏ ਅਤੇ ਵੇਖਿਏ ਕਿ ਕੀ ਏਲੀਯਾਹ ਉਸਨੂੰ ਬਚਾਉਣ ਆਉਂਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋਰਨਾਂ ਆਖਿਆ, ਰਹਿਣ ਦੇ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر دُوجیاں آکھیا رہن دے ویکھئے ایلیّاہ اوہنوں بچان واسطے آؤندا اے کہ نئیں۔
Punjabi Standard Bible (Punjabi Standard Bible) 2023
ਪਰ ਹੋਰਨਾਂ ਨੇ ਕਿਹਾ, “ਰਹਿਣ ਦਿਓ; ਵੇਖੀਏ, ਭਲਾ ਏਲੀਯਾਹ ਉਸ ਨੂੰ ਬਚਾਉਣ ਆਉਂਦਾ ਹੈ ਜਾਂ ਨਹੀਂ”।