Matthew 27:51 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਦੇਖੋ, ਹੈਕਲ ਦੇ ਅੰਦਰ ਦਾ ਪਰਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਪਾਟ ਗਿਆ! ਧਰਤੀ ਹਿੱਲ ਗਈ ਅਤੇ ਚੱਟਾਨਾਂ ਪਾਟ ਗਈਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸੇ ਵਕਤ ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾਟ ਗਿਆ। ਅਤੇ ਧਰਤੀ ਕੰਬ ਗਈ, ਪੱਥਰ ਹਿਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖੋ, ਹੈਕਲ ਦਾ ਪੜਦਾ ਉੱਪਰੋਂ ਲੈਕੇ ਹੇਠਾਂ ਤਾਈਂ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ
Punjabi ERV
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪਡ਼ਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕਡ਼ਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿਡ਼ਕ ਗਈਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو ہیکل دا پڑدا اُپروں لے کے ہیٹھاں تِیکر پاٹ گیا تے زمین کمبی۔ تے پتّھر تِڑک گئے۔
Punjabi Standard Bible (Punjabi Standard Bible) 2023
ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਹੇਠਾਂ ਤੱਕ ਪਾਟ ਕੇ ਦੋ ਹਿੱਸੇ ਹੋ ਗਿਆ, ਧਰਤੀ ਕੰਬ ਉੱਠੀ ਅਤੇ ਚਟਾਨਾਂ ਤਿੜਕ ਗਈਆਂ,