Matthew 27:54 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖੀਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਸੂਬੇਦਾਰ ਅਤੇ ਉਸ ਦੇ ਨਾਲ ਸਿਪਾਹੀਆਂ ਨੇ ਜੋ ਉਸ ਵੇਲੇ ਯਿਸੂ ਤੇ ਪਹਿਰਾ ਦੇ ਰਹੇ ਸਨ, ਧਰਤੀ ਹਿੱਲਦੀ ਦੇਖੀ ਅਤੇ ਇਹ ਸਭ ਹੁੰਦਾ ਦੇਖਿਆ ਤਾਂ ਉਹ ਬਹੁਤ ਡਰ ਗਏ । ਉਹਨਾਂ ਨੇ ਕਿਹਾ, “ਇਹ ਸੱਚਮੁੱਚ ਹੀ ਪਰਮੇਸ਼ਰ ਦਾ ਪੁੱਤਰ ਸੀ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸੂਬੇਦਾਰ ਅਤੇ ਉਸਦੇ ਸਾਥੀ ਜਿਹੜੇ ਯਿਸ਼ੂ ਦੀ ਰਾਖੀ ਕਰ ਰਹੇ ਸਨ, ਉਹਨਾਂ ਨੇ ਭੁਚਾਲ ਅਤੇ ਜੋ ਕੁਝ ਵਾਪਰਿਆ ਸੀ ਉਹ ਸਭ ਵੇਖਿਆ ਤੇ ਡਰ ਗਏ, ਅਤੇ ਆਖਣ ਲੱਗੇ, “ਸੱਚ-ਮੁੱਚ ਉਹ ਪਰਮੇਸ਼ਵਰ ਦਾ ਪੁੱਤਰ ਸੀ!”
Punjabi Bible 2016 - ਪਵਿੱਤਰ ਬਾਈਬਲ O.V.
ਸੂਬੇਦਾਰ ਅਰ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੁਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਸੀ!
Punjabi ERV
ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖਿਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے صُوبیدار تے اوہدے نال دے جیہڑے یِسُوع دی راکھی کر دے سن بُھچال تے سارا حال ویکھ کے بُہت ڈر گئے تے آکھن لگّے ایہہ سَچ مُچ خُدا دا پُتر سی۔
Punjabi Standard Bible (Punjabi Standard Bible) 2023
ਜਦੋਂ ਸੂਬੇਦਾਰ ਅਤੇ ਉਸ ਦੇ ਨਾਲ ਯਿਸੂ ਦੀ ਪਹਿਰੇਦਾਰੀ ਕਰਨ ਵਾਲਿਆਂ ਨੇ ਇਹ ਭੁਚਾਲ ਅਤੇ ਜੋ ਹੋਇਆ ਸੀ, ਵੇਖਿਆ ਤਾਂ ਬਹੁਤ ਡਰ ਗਏ ਅਤੇ ਕਿਹਾ, “ਇਹ ਸੱਚਮੁੱਚ ਪਰਮੇਸ਼ਰ ਦਾ ਪੁੱਤਰ ਸੀ।”