Matthew 27:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਇੱਕ ਮਤਾ ਪਾਸ ਕੀਤਾ ਕਿ ਇਸ ਧਨ ਨਾਲ ਇੱਕ ਘੁਮਿਆਰ ਦਾ ਖੇਤ ਖਰੀਦਿਆ ਜਾਵੇ। ਇਹ ਖੇਤ ਉਨ੍ਹਾਂ ਲੋਕਾਂ ਦੇ ਕੰਮ ਆਵੇਗਾ ਜੋ ਯਰੂਸ਼ਲਮ ਵਿੱਚ ਆਉਂਦੇ ਹੋਏ ਇੱਥੇ ਮਰ ਜਾਂਦੇ ਹਨ, ਇਹ ਖੇਤ ਉਨ੍ਹਾਂ ਲੋਕਾਂ ਨੂੰ ਦਫ਼ਨਾਉਣ ਦੇ ਕੰਮ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਮਿਲ ਕੇ ਸਲਾਹ ਕੀਤੀ ਅਤੇ ਉਹਨਾਂ ਚਾਂਦੀ ਦੇ ਸਿੱਕਿਆਂ ਨਾਲ ਘੁਮਾਰ ਦਾ ਖੇਤ ਪਰਦੇਸੀਆਂ ਦੇ ਕਬਰਸਤਾਨ ਦੇ ਲਈ ਮੁੱਲ ਲੈ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਨੇ ਇਸ ਵਿਸ਼ੇ ਵਿੱਚ ਵਿਚਾਰ ਕੀਤਾ ਅਤੇ ਉਹਨਾਂ ਪੈਸਿਆ ਦਾ ਪਰਦੇਸੀਆਂ ਦੇ ਦੱਬਣ ਲਈ ਇੱਕ ਘੁਮਿਆਰ ਦਾ ਖੇਤ ਮੁੱਲ ਲੈ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਮਤਾ ਕਰ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ
Punjabi ERV
ਤਾਂ ਉਨ੍ਹਾਂ ਇੱਕ ਮਤਾ ਪਾਸ ਕੀਤਾ ਕਿ ਇਸ ਧਨ ਨਾਲ ਇੱਕ ਘੁਮਿਆਰ ਦਾ ਖੇਤ ਖਰੀਦਿਆ ਜਾਵੇ। ਇਹ ਖੇਤ ਉਨ੍ਹਾਂ ਲੋਕਾਂ ਦੇ ਕੰਮ ਆਵੇਗਾ ਜੋ ਯਰੂਸ਼ਲਮ ਵਿੱਚ ਆਉਂਦੇ ਹੋਏ ਇਥੇ ਮਰ ਜਾਂਦੇ ਹਨ, ਇਹ ਖੇਤ ਉਨ੍ਹਾਂ ਲੋਕਾਂ ਨੂੰ ਦਫ਼ਨਾਉਣ ਦੇ ਕੰਮ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں صلاح کر کے اوہناں نال گھمیار دی پَیلی پردیسیاں دے دَبّن لئی مُل لے لئی۔
Punjabi Standard Bible (Punjabi Standard Bible) 2023
ਸੋ ਉਨ੍ਹਾਂ ਨੇ ਸਲਾਹ ਕਰਕੇ ਉਨ੍ਹਾਂ ਸਿੱਕਿਆਂ ਨਾਲ ਪਰਦੇਸੀਆਂ ਦੇ ਦਫ਼ਨਾਉਣ ਲਈ ਘੁਮਿਆਰ ਦਾ ਖੇਤ ਖਰੀਦ ਲਿਆ।