Matthew 27:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਜਿਹੜਾ ਬਚਨ ਯਿਰਮਿਯਾਹ ਨਬੀ ਦੇ ਰਾਹੀਂ ਕਿਹਾ ਗਿਆ ਸੀ ਉਹ ਪੂਰਾ ਹੋਇਆ ਕਿ, “ਉਨ੍ਹਾਂ ਨੇ ਤੀਹ ਚਾਂਦੀ ਦੇ ਸਿੱਕੇ ਵਾਪਸ ਲੈ ਲਏ, ਜੋ ਇੱਕ ਮਨੁੱਖ ਦੀ ਜਾਨ ਦਾ ਮੁੱਲ ਠਹਿਰਾਇਆ ਗਿਆ ਸੀ ਇਵੇਂ ਹੀ ਕੁਝ ਯਹੂਦੀਆਂ ਨੇ ਉਸਦੀ ਜਾਨ ਦੀ ਕੀਮਤ ਲਾਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਰਾਹੀਂ ਯਿਰਮਿਯਾਹ ਨਬੀ ਦਾ ਕਿਹਾ ਹੋਇਆ ਇਹ ਵਚਨ ਪੂਰਾ ਹੋਇਆ: “ਉਹਨਾਂ ਨੇ ਚਾਂਦੀ ਦੇ ਤੀਹ ਸਿੱਕੇ ਲੈ ਲਏ, ਜੋ ਮੁੱਲ ਇਸਰਾਏਲ ਦੇ ਲੋਕਾਂ ਨੇ ਮਿੱਥਿਆ ਸੀ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਜਿਹੜਾ ਵਚਨ ਯੇਰਮਿਯਾਹ ਨਬੀ ਦੇ ਦੁਆਰਾ ਬੋਲਿਆ ਗਿਆ ਸੀ ਪੂਰਾ ਹੋਇਆ: “ਉਹਨਾਂ ਨੇ ਚਾਂਦੀ ਦੇ ਤੀਹ ਸਿੱਕੇ ਲਏ, ਜਿਸਦਾ ਇਸਰਾਏਲ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ ਕਿ ਉਨ੍ਹਾਂ ਨੇ ਤੀਹ ਰੁਪਏ ਲਏ ਅਰਥਾਤ ਉਸ ਦਾ ਮੁੱਲ ਜਿਹ ਦਾ ਇਸਰਾਏਲ ਦੇ ਵੰਸ ਵਿੱਚੋਂ ਕਿੰਨਿਆਂ ਨੇ ਮੁੱਲ ਠਹਿਰਾਇਆ
Punjabi ERV
ਤਾਂ ਜਿਹਡ਼ਾ ਬਚਨ ਯਿਰਮਿਯਾਹ ਨਬੀ ਦੇ ਰਾਹੀਂ ਕਿਹਾ ਗਿਆ ਸੀ ਉਹ ਪੂਰਾ ਹੋਇਆ ਕਿ, “ਉਨ੍ਹਾਂ ਨੇ ਤੀਹ ਚਾਂਦੀ ਦੇ ਸਿੱਕੇ ਵਾਪਸ ਲੈ ਲਏ, ਜੋ ਇੱਕ ਮਨੁੱਖ ਦੀ ਜਾਨ ਦਾ ਮੁਲ੍ਲ ਠਹਿਰਾਇਆ ਗਿਆ ਸੀ ਇਵੇਂ ਹੀ ਕੁਝ ਯਹੂਦੀਆਂ ਨੇ ਉਸਦੀ ਜਾਨ ਦੀ ਕੀਮਤ ਲਾਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਸ਼ਕੇਲ ਲਏ ਅਰਥਾਤ ਉਸ ਦਾ ਮੁੱਲ ਜਿਸ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ گلّ پُوری ہوئی جیہڑی یِرمیاہ نبی دی راہِیں آکھی گئی سو پئی اوہناں تَرِیہہ رُپئے لَئے اوہدا مُل جیہڑا پایا گیا سی (اوہدا مُل بنی اِسرائیل وِچوں کئیاں نیں پا دِتّا سی۔)
Punjabi Standard Bible (Punjabi Standard Bible) 2023
ਤਦ ਉਹ ਵਚਨ ਜਿਹੜਾ ਯਿਰਮਿਯਾਹ ਨਬੀ ਰਾਹੀਂ ਕਿਹਾ ਗਿਆ ਸੀ, ਪੂਰਾ ਹੋਇਆ, “ਉਨ੍ਹਾਂ ਨੇ ਚਾਂਦੀ ਦੇ ਤੀਹ ਸਿੱਕੇ ਲਏ ਅਰਥਾਤ ਉਹ ਮੁੱਲ ਜਿਸ ਨੂੰ ਇਸਰਾਏਲ ਦੀ ਸੰਤਾਨ ਨੇ ਉਸ ਦੇ ਲਈ ਠਹਿਰਾਇਆ ਸੀ