Matthew 28:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਔਰਤਾਂ ਅਜੇ ਜਾ ਹੀ ਰਹੀਆਂ ਸਨ ਤਾਂ ਕੁਝ ਪਹਿਰੇਦਾਰਾਂ ਨੇ ਸ਼ਹਿਰ ਵਿੱਚ ਜਾ ਕੇ ਸਭ ਕੁਝ ਜੋ ਹੋਇਆ ਸੀ, ਮਹਾਂ-ਪੁਰੋਹਿਤਾਂ ਨੂੰ ਦੱਸਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਵਕਤ ਔਰਤਾਂ ਰਾਸਤੇ ਵਿੱਚ ਹੀ ਸਨ, ਤਾਂ ਕੁਝ ਪਹਿਰੇਦਾਰਾਂ ਨੇ ਸ਼ਹਿਰ ਵਿੱਚ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਓਹ ਚੱਲੀਆਂ ਜਾਂਦੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਿੰਨਿਆ ਨੇ ਸ਼ਹਿਰ ਜਾਕੇ ਸਾਰੀ ਵਾਰਤਾ ਪਰਧਾਨ ਜਾਜਕਾਂ ਨੂੰ ਦੱਸ ਦਿੱਤੀ
Punjabi ERV
ਉਹ ਔਰਤਾਂ ਉਸਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ لگِیاں جاندِیاں سن ویکھو پہرے والیاں وِچوں کئیاں شہر وِچ جا کے سبھ کُجھ جو ہویا سی سردار کاہِناں نُوں دسیا۔
Punjabi Standard Bible (Punjabi Standard Bible) 2023
ਜਦੋਂ ਉਹ ਜਾ ਰਹੀਆਂ ਸਨ ਤਾਂ ਵੇਖੋ, ਕੁਝ ਪਹਿਰੇਦਾਰਾਂ ਨੇ ਨਗਰ ਵਿੱਚ ਆ ਕੇ, ਜੋ ਕੁਝ ਹੋਇਆ ਸੀ ਉਹ ਸਭ ਪ੍ਰਧਾਨ ਯਾਜਕਾਂ ਨੂੰ ਦੱਸਿਆ।