Matthew 28:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਹਾਂ-ਪੁਰੋਹਿਤ ਅਤੇ ਬਜ਼ੁਰਗ ਆਗੂ ਆਪਸ ਵਿੱਚ ਮਿਲੇ ਅਤੇ ਜਦੋਂ ਉਹਨਾਂ ਨੇ ਯੋਜਨਾ ਬਣਾ ਲਈ ਤਾਂ ਉਹਨਾਂ ਨੇ ਬਹੁਤ ਸਾਰਾ ਧਨ ਸਿਪਾਹੀਆਂ ਨੂੰ ਦੇ ਕੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੁੱਖ ਜਾਜਕਾਂ ਅਤੇ ਬਜ਼ੁਰਗ ਇਕੱਠੇ ਹੋਏ ਅਤੇ ਉਹਨਾਂ ਗੱਲਬਾਤ ਕਰਕੇ ਯੋਜਨਾ ਬਣਾਈ ਅਤੇ ਸਿਪਾਹੀਆਂ ਨੂੰ ਵੱਡੀ ਰਕਮ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਬਜੁਰਗਾਂ ਦੇ ਨਾਲ ਇਕੱਠੇ ਹੋਏ ਅਰ ਮਤਾ ਪਕਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ
Punjabi ERV
ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں بزُرگاں نال اکٹّھ کر کے آپو وِچ صلاح کِیتی تے سپاہیاں نُوں بُہت سارا رُپیا دِتّا تے آکھیا۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਬਜ਼ੁਰਗਾਂ ਦੇ ਨਾਲ ਇਕੱਠੇ ਹੋ ਕੇ ਵਿਉਂਤ ਬਣਾਈ ਅਤੇ ਸਿਪਾਹੀਆਂ ਨੂੰ ਬਹੁਤ ਸਾਰੇ ਪੈਸੇ ਦਿੱਤੇ