Matthew 28:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਸਮੇਂ ਜਾਓ ਅਤੇ ਉਹਨਾਂ ਦੇ ਚੇਲਿਆਂ ਨੂੰ ਇਹ ਸ਼ੁਭ ਸਮਾਚਾਰ ਦੇਵੋ, ‘ਉਹ ਮੁਰਦਿਆਂ ਵਿੱਚੋਂ ਜੀਅ ਉੱਠੇ ਹਨ । ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾ ਰਹੇ ਹਨ, ਤੁਸੀਂ ਉੱਥੇ ਉਹਨਾਂ ਦੇ ਦਰਸ਼ਨ ਕਰੋਗੇ ।’ ਦੇਖੋ, ਮੈਂ ਤੁਹਾਨੂੰ ਇਹ ਦੱਸ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਲਦੀ ਜਾ ਕੇ ਉਸਦੇ ਚੇਲਿਆਂ ਨੂੰ ਦੱਸੋ: ‘ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ। ਤੁਸੀਂ ਉਸ ਨੂੰ ਉੱਥੇ ਵੇਖੋਗੇ।’ ਹੁਣ ਮੈਂ ਤੁਹਾਨੂੰ ਦੱਸ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਛੇਤੀ ਜਾਕੇ ਉਹ ਦੇ ਚੇਲਿਆਂ ਨੂੰ ਆਖੋ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਥੋਂ ਅੱਗੇ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ
Punjabi ERV
ਅਤੇ ਜਲਦੀ ਜਾਕੇ ਉਸਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉਥੇ ਮੌਜੂਦ ਹੋਵੇਗਾ ਅਤੇ ਉਥੇ ਤੁਸੀਂ ਉਸਨੂੰ ਵੇਖੋਂਗੀਆਂ।” ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چھیتی جا کے اوہدے شاگِرداں نُوں آکھو۔ پئی اوہ مُردیاں وِچوں جی اُٹھیا اے تے ویکھو اوہ تُہاڈے اگّے گلِیل نُوں جاندا اے۔ اوہنوں تُسی اوتھے ویکھو گے لوؤ مَیں تُہانوں دس دِتّا۔
Punjabi Standard Bible (Punjabi Standard Bible) 2023
ਅਤੇ ਛੇਤੀ ਜਾ ਕੇ ਉਸ ਦੇ ਚੇਲਿਆਂ ਨੂੰ ਦੱਸੋ ਕਿ ਯਿਸੂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ, ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ; ਤੁਸੀਂ ਉਸ ਨੂੰ ਉੱਥੇ ਮਿਲੋਗੇ। ਵੇਖੋ, ਮੈਂ ਤੁਹਾਨੂੰ ਦੱਸ ਦਿੱਤਾ ਹੈ।”