Matthew 28:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਚਾਨਕ ਯਿਸੂ ਨੇ ਉਹਨਾਂ ਨੂੰ ਦਰਸ਼ਨ ਦੇ ਕੇ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ!” ਉਹ ਯਿਸੂ ਕੋਲ ਆਈਆਂ ਅਤੇ ਉਹਨਾਂ ਦੇ ਚਰਨ ਛੂਹ ਕੇ ਉਹਨਾਂ ਨੂੰ ਪਰਨਾਮ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਚਾਨਕ ਯਿਸ਼ੂ ਉਹਨਾਂ ਨੂੰ ਮਿਲੇ, ਅਤੇ ਬੋਲੇ। “ਸੁਖੀ ਰਹੋ,” ਉਹਨਾਂ ਨੇ ਕੋਲ ਆ ਕੇ ਯਿਸ਼ੂ ਦੇ ਚਰਨ ਫੜੇ ਅਤੇ ਉਸਦੀ ਮਹਿਮਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਰ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਦੇ ਕੋਲ ਆਣ ਕੇ ਉਹ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ
Punjabi ERV
ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉਥੇ ਯਿਸੂ ਉਨ੍ਹਾਂ ਸਾਮ੍ਹਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸਦੇ ਚਰਨ ਫ਼ਡ਼ ਲਏ ਅਤੇ ਉਸਦੀ ਉਪਾਸਨਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو یِسُوع اوہناں نُوں اگّوں ہو کے مِلیا تے آکھیا سلام۔ تے اوہناں اوہدے کول آ کے اوہدے پَیر پھڑے۔ تے اوہنوں سجدہ کِیتا۔
Punjabi Standard Bible (Punjabi Standard Bible) 2023
ਅਤੇ ਵੇਖੋ, ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਕਿਹਾ, “ਅਨੰਦ ਰਹੋ!” ਉਨ੍ਹਾਂ ਨੇ ਕੋਲ ਆ ਕੇ ਉਸ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।