Matthew 3:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤਾਂ ਇਹ ਦਿਖਾਉਣ ਦੇ ਲਈ ਕਿ ਤੁਸੀਂ ਆਪਣੇ ਪਾਪਾਂ ਨੂੰ ਛੱਡ ਦਿੱਤਾ ਹੈ, ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਜਿਹੜੇ ਮੇਰੇ ਬਾਅਦ ਆ ਰਹੇ ਹਨ, ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਣਗੇ । ਉਹ ਮੇਰੇ ਤੋਂ ਵੱਧ ਸ਼ਕਤੀਸ਼ਾਲੀ ਹਨ । ਮੈਂ ਤਾਂ ਉਹਨਾਂ ਦੀ ਜੁੱਤੀ ਚੁੱਕਣ ਦੇ ਯੋਗ ਵੀ ਨਹੀਂ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤਾਂ ਤੁਹਾਨੂੰ ਪਸ਼ਚਾਤਾਪ ਦੇ ਲਈ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਇਸ ਯੋਗ ਵੀ ਨਹੀਂ ਕਿ ਉਸ ਦੀ ਜੁੱਤੀ ਵੀ ਉੱਠਾ ਸਕਾ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਤੁਹਾਨੂੰ ਤੋਬਾ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੇ ਆਉਣ ਵਾਲਾ ਹੈ ਉਹ ਮੈਥੋਂ ਬਲਵੰਤ ਹੈ ਅਤੇ ਮੈਂ ਉਹ ਦੀ ਜੁੱਤੀ ਚੁੱਕਣ ਦੇ ਜੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਊ
Punjabi ERV
“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹਡ਼ਾ ਮੇਰੇ ਪਿਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تے تُہانوں تَوبہ دے واسطے پانی نال بپتِسمہ دینا آں۔ پر اوہ جیہڑا میرے پِچّھے آؤندا اے مَیتھوں زوراور اے۔ اوہدی جُتّی چُکن دے مَیں لائق نئیں آں۔ اوہ ای تُہانوں پاک رُوح تے اَگ نال بپتِسمہ دیوے گا۔
Punjabi Standard Bible (Punjabi Standard Bible) 2023
ਮੈਂ ਤਾਂ ਤੁਹਾਨੂੰ ਤੋਬਾ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ ਉਹ ਮੇਰੇ ਤੋਂ ਵੱਧ ਸਾਮਰਥੀ ਹੈ; ਮੈਂ ਉਸ ਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ;