Matthew 3:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਾ ਛੱਜ ਉਹਨਾਂ ਦੇ ਹੱਥ ਵਿੱਚ ਹੈ । ਉਹ ਦਾਣਿਆਂ ਨੂੰ ਗੋਦਾਮਾਂ ਵਿੱਚ ਭਰ ਲੈਣਗੇ ਪਰ ਤੂੜੀ ਨੂੰ ਕਦੀ ਨਾ ਬੁਝਣ ਵਾਲੀ ਅੱਗ ਵਿੱਚ ਸੁੱਟ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੰਗਲੀ ਉਸਦੇ ਹੱਥ ਵਿੱਚ ਹੈ, ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ, ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਗਾ ਅਤੇ ਤੂੜੀ ਨੂੰ ਕਦੇ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੂ ਅਤੇ ਆਪਣੀ ਕਣਕ ਨੂੰ ਕੋਠੇ ਵਿੱਚ ਜਮਾ ਕਰੂ ਪਰ ਤੂੜੀ ਨੂੰ ਉਸ ਅਗਨ ਵਿੱਚ ਸਾੜੇਗਾ ਜਿਹੜੀ ਬੁੱਝਣ ਵਾਲੀ ਨਹੀਂ।।
Punjabi ERV
ਉਸਦੀ ਤੰਗਲੀ ਉਸਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂਡ਼ੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂਡ਼ੀ ਨੂੰ ਉਸ ਅੱਗ ਵਿੱਚ ਸਾਡ਼ੇਗਾ ਜਿਹਡ਼ੀ ਬੁਝਾਈ ਨਹੀਂ ਜਾ ਸਕਦੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدا چھج اوہدے ہتّھ وِچ اے۔ تے اوہ اپنے کھلواڑے نُوں چنگی طرح صاف کرے گا۔ تے اپنی کنک نُوں کوٹھی وِچ جمع کرے گا پر تُوڑی نُوں اوس اَگ نال ساڑ دے گا۔ جیہڑی کدی نئیں بُجھدی۔
Punjabi Standard Bible (Punjabi Standard Bible) 2023
ਉਸ ਦੀ ਤੰਗਲੀ ਉਸ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇਗਾ ਅਤੇ ਆਪਣੀ ਕਣਕ ਨੂੰ ਕੋਠੇ ਵਿੱਚ ਜਮ੍ਹਾ ਕਰੇਗਾ ਪਰ ਤੂੜੀ ਨੂੰ ਨਾ ਬੁਝਣ ਵਾਲੀ ਅੱਗ ਵਿੱਚ ਸਾੜੇਗਾ।”