Matthew 3:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹੜੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਹੁਣ ਇਸੇ ਤਰ੍ਹਾਂ ਹੋਣ ਦੇ ਕਿਉਂਕਿ ਇਹ ਹੀ ਠੀਕ ਹੈ ਕਿ ਅਸੀਂ ਇਸੇ ਤਰ੍ਹਾਂ ਪਰਮੇਸ਼ਰ ਦੀ ਇੱਛਾ ਨੂੰ ਪੂਰਾ ਕਰੀਏ ।” ਤਦ ਯੂਹੰਨਾ ਮੰਨ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਵਿੱਚ ਕਿਹਾ, “ਹੁਣ ਇਹੀ ਹੋਣ ਦਿਓ; ਕਿਉਂ ਜੋ ਇਹ ਯੋਗ ਹੈ ਅਸੀਂ ਸਾਰੇ ਧਾਰਮਿਕਤਾ ਨੂੰ ਇਸੇ ਰੀਤੀ ਨਾਲ ਪੂਰਾ ਕਰੀਏ।” ਇਸ ਉੱਤੇ ਯੋਹਨ ਸਹਿਮਤ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਹੋਣ ਦਿਹ ਕਿਉਂਕਿ ਸਾਨੂੰ ਜੋਗ ਹੈ ਜੋ ਸਾਰੇ ਧਰਮ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਾਂ ਉਸ ਨੇ ਹੋਣ ਦਿੱਤਾ
Punjabi ERV
ਯਿਸੂ ਨੇ ਉਸਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹਡ਼ੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہنوں جواب دِتّا۔ حالی تے ہون دے کیوں جو سانُوں چاہیدا ایہہ پئی ایسے طرح ساری راست بازی نُوں پُورا کریئے۔ تَد اوس ہون دِتّا۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਸ ਨੂੰ ਕਿਹਾ, “ਹੁਣ ਇਹ ਹੋਣ ਦੇ, ਕਿਉਂਕਿ ਸਾਡੇ ਲਈ ਉਚਿਤ ਹੈ ਕਿ ਇਸੇ ਤਰ੍ਹਾਂ ਸਾਰੀ ਧਾਰਮਿਕਤਾ ਨੂੰ ਪੂਰਾ ਕਰੀਏ।” ਤਦ ਯੂਹੰਨਾ ਨੇ ਉਸ ਦੀ ਗੱਲ ਮੰਨ ਲਈ।