Matthew 3:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਆਤਮਾ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਬਪਤਿਸਮਾ ਲੈ ਕੇ ਪਾਣੀ ਵਿੱਚੋਂ ਬਾਹਰ ਆਏ । ਉਸੇ ਸਮੇਂ ਅਕਾਸ਼ ਉਹਨਾਂ ਦੇ ਲਈ ਖੁੱਲ੍ਹ ਗਿਆ ਅਤੇ ਉਹਨਾਂ ਨੇ ਪਰਮੇਸ਼ਰ ਦੇ ਆਤਮਾ ਨੂੰ ਘੁੱਗੀ ਦੇ ਰੂਪ ਵਿੱਚ ਆਉਂਦੇ ਅਤੇ ਆਪਣੇ ਉੱਤੇ ਠਹਿਰਦੇ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਹੀ ਯਿਸ਼ੂ ਬਪਤਿਸਮਾ ਦੇ ਬਾਅਦ ਪਾਣੀ ਵਿੱਚੋਂ ਬਾਹਰ ਆਇਆ। ਉਸ ਸਮੇਂ ਸਵਰਗ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ਵਰ ਦੇ ਆਤਮਾ ਨੂੰ ਕਬੂਤਰ ਦੇ ਸਮਾਨ ਉੱਤਰਦਾ ਅਤੇ ਉਸ ਦੇ ਉੱਤੇ ਠਹਿਰਦਾ ਹੋਇਆ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ
Punjabi ERV
ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਆਤਮੇ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع بپتِسمہ لے کے جھٹ پانیوں باہر نِکل آیا۔ تے ویکھو اسمان اوہدے لئی کُھل گیا تے اوس خُدا دے رُوح نُوں کبُوتر وانگُوں اُتر دیاں تے اپنے اُتّے آؤندیاں ویکھیا۔
Punjabi Standard Bible (Punjabi Standard Bible) 2023
ਫਿਰ ਯਿਸੂ ਬਪਤਿਸਮਾ ਲੈ ਕੇ ਤੁਰੰਤ ਪਾਣੀ ਵਿੱਚੋਂ ਉਤਾਂਹ ਆਇਆ ਅਤੇ ਵੇਖੋ, ਅਕਾਸ਼ ਉਸ ਦੇ ਲਈ ਖੁੱਲ੍ਹ ਗਿਆ। ਉਸ ਨੇ ਪਰਮੇਸ਼ਰ ਦੇ ਆਤਮਾ ਨੂੰ ਕਬੂਤਰ ਵਾਂਗ ਉੱਤਰਦੇ ਅਤੇ ਆਪਣੇ ਉੱਤੇ ਆਉਂਦੇ ਵੇਖਿਆ