Matthew 3:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯੂਹੰਨਾ ਨੇ ਬਹੁਤ ਸਾਰੇ ਫ਼ਰੀਸੀਆਂ ਅਤੇ ਸਦੂਕੀਆਂ ਨੂੰ ਆਪਣੇ ਕੋਲ ਬਪਤਿਸਮਾ ਲੈਣ ਲਈ ਆਉਂਦੇ ਦੇਖਿਆ ਤਾਂ ਉਸ ਨੇ ਉਹਨਾਂ ਨੂੰ ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਕਿਸ ਨੇ ਸਾਵਧਾਨ ਕਰ ਦਿੱਤਾ ਹੈ ਕਿ ਤੁਸੀਂ ਪਰਮੇਸ਼ਰ ਦੇ ਆਉਣ ਵਾਲੇ ਕ੍ਰੋਧ ਤੋਂ ਬਚਣ ਦੀ ਕੋਸ਼ਿਸ਼ ਕਰੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯੋਹਨ ਨੇ ਵੇਖਿਆ ਕਿ ਬਹੁਤ ਸਾਰੇ ਫ਼ਰੀਸੀ ਅਤੇ ਸਦੂਕੀ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਹਨ, ਤਾਂ ਉਸ ਨੇ ਉਹਨਾਂ ਨੂੰ ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਮੈਥੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਕਿ ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?
Punjabi ERV
ਪਰ ਜਦੋਂ ਉਸਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦਸਿਆ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد اوس ویکھیا پئی بتھیرے فریسی تے صدوقی میرے کول بپتِسمہ لین آوندے نیں تَد اوس اوہناں نُوں آکھیا سپّاں دے بچّیو! تُہانوں آؤن والے غضبوں بھجنا کِس دسیا؟
Punjabi Standard Bible (Punjabi Standard Bible) 2023
ਪਰ ਜਦੋਂ ਉਸ ਨੇ ਬਹੁਤ ਸਾਰੇ ਫ਼ਰੀਸੀਆਂ ਅਤੇ ਸਦੂਕੀਆਂ ਨੂੰ ਬਪਤਿਸਮਾ ਲੈਣ ਲਈ ਆਪਣੇ ਕੋਲ ਆਉਂਦੇ ਵੇਖਿਆ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਸੱਪਾਂ ਦੇ ਬੱਚਿਓ, ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਦੀ ਚਿਤਾਵਨੀ ਕਿਸ ਨੇ ਦਿੱਤੀ?