Matthew 3:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਨਾ ਸੋਚੋ ਕਿ ਤੁਸੀਂ ਆਪਣਾ ਬਚਾਅ ਇਹ ਕਹਿ ਕੇ ਕਰ ਸਕਦੇ ਹੋ, ‘ਅਬਰਾਹਾਮ ਸਾਡਾ ਪਿਤਾ ਹੈ ।’ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਇਹਨਾਂ ਪੱਥਰਾਂ ਵਿੱਚੋਂ ਅਬਰਾਹਾਮ ਦੇ ਲਈ ਸੰਤਾਨ ਪੈਦਾ ਕਰ ਸਕਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਆਪਣੇ ਮਨ ਵਿੱਚ ਅਜਿਹਾ ਨਾ ਸੋਚੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਾਮਰਥ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਮਨ ਵਿੱਚ ਇਸ ਗੱਲ ਦੇ ਕਹਿਣ ਦੀ ਸੋਚ ਨਾ ਕਰੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇੰਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ
Punjabi ERV
ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے دِلاں وِچ ایس گلّ دا خیال نا کرو پئی ابرہام ساڈا پئیو اے کیوں جو مَیں تُہانوں آکھنا آں پئی خُدا ایہناں پتّھراں وِچوں ابرہام دے لئی اولاد پَیدا کر سکدا اے۔
Punjabi Standard Bible (Punjabi Standard Bible) 2023
ਅਤੇ ਆਪਣੇ ਮਨਾਂ ਵਿੱਚ ਇਹ ਨਾ ਸੋਚੋ, ‘ਅਬਰਾਹਾਮ ਸਾਡਾ ਪਿਤਾ ਹੈ’, ਕਿਉਂਕਿ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਸੰਤਾਨ ਪੈਦਾ ਕਰ ਸਕਦਾ ਹੈ।