Matthew 4:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਸ਼ੈਤਾਨ ਨੂੰ ਉੱਤਰ ਦਿੱਤਾ, “ਸ਼ੈਤਾਨ, ਮੇਰੇ ਕੋਲੋਂ ਦੂਰ ਹੋ ਜਾ! ਕਿਉਂਕਿ ਪਵਿੱਤਰ-ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ: ‘ਤੂੰ ਆਪਣੇ ਪ੍ਰਭੂ ਪਰਮੇਸ਼ਰ ਦੀ ਹੀ ਭਗਤੀ ਕਰ, ਅਤੇ ਕੇਵਲ ਉਸੇ ਦੀ ਹੀ ਸੇਵਾ ਕਰ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਕਿਹਾ, “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ! ਕਿਉਂਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਆਪਣੇ ਪ੍ਰਭੂ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ਤਾਨ ਚੱਲਿਆ ਜਾਹ! ਕਿਉਂ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ
Punjabi ERV
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇਥੋਂ ਚਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।”‘ਬਿਵਸਥਾ 6:13
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہنوں آکھیا اَے شیطان دُراڈے ہو جا۔ کیوں جو لِکھیا ہویا ایہہ پئی تُوں خُداوند اپنے خُدا نُوں سجدہ کر۔ تے نِری اوسے دی بندگی کر۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਨੂੰ ਕਿਹਾ, “ਹੇ ਸ਼ੈਤਾਨ, ਚਲਾ ਜਾ, ਕਿਉਂਕਿ ਲਿਖਿਆ ਹੈ: ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਹੀ ਮੱਥਾ ਟੇਕ ਅਤੇ ਸਿਰਫ ਉਸੇ ਦੀ ਸੇਵਾ ਕਰ।”