Matthew 4:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਲੋਕ ਜਿਹੜੇ ਹਨੇਰੇ ਵਿੱਚ ਰਹਿ ਰਹੇ ਹਨ, ਇੱਕ ਵੱਡਾ ਚਾਨਣ ਦੇਖਣਗੇ । ਉਹਨਾਂ ਉੱਤੇ ਜਿਹੜੇ ਮੌਤ ਦੀ ਹਨੇਰੀ ਧਰਤੀ ਉੱਤੇ ਰਹਿੰਦੇ ਹਨ, ਇੱਕ ਚਾਨਣ ਚਮਕੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਲੋਕ ਅੰਧਕਾਰ ਵਿੱਚ ਜੀਵਨ ਗੁਜਾਰ ਰਹੇ ਹਨ ਉਹਨਾਂ ਨੇ ਵੱਡਾ ਚਾਨਣ ਵੇਖਿਆ; ਅਤੇ ਜਿਹੜੇ ਮੌਤ ਦੇ ਸਾਯੇ ਵਿੱਚ ਜੀ ਰਹੇ ਹਨ ਉਹਨਾਂ ਲਈ ਚਾਨਣ ਪ੍ਰਗਟ ਹੋਇਆ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਲੋਕ ਅਨ੍ਹੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ ਅਤੇ ਜਿਹੜੇ ਮੌਤ ਦੇ ਦੇਸ ਅਤੇ ਛਾਇਆ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਕਾਸ਼ ਹੋਇਆ।।
Punjabi ERV
ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।” ਯਸਾਯਾਹ 9:1-2
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں لوکاں جیہڑے ہنیرے وِچ بَیٹھے ہوئے سن بڑا چانن ویکھیا تے مَوت دے دیس تے چھاں وِچ بَیٹھیاں ہویاں اُتّے چانن چمکیا۔
Punjabi Standard Bible (Punjabi Standard Bible) 2023
ਜਿਹੜੇ ਲੋਕ ਹਨੇਰੇ ਵਿੱਚ ਬੈਠੇ ਸਨ, ਉਨ੍ਹਾਂ ਨੇ ਇੱਕ ਵੱਡਾ ਚਾਨਣ ਵੇਖਿਆ ਅਤੇ ਜਿਹੜੇ ਮੌਤ ਦੇ ਦੇਸ ਅਤੇ ਮੌਤ ਦੇ ਸਾਯੇ ਵਿੱਚ ਬੈਠੇ ਸਨ, ਉਨ੍ਹਾਂ ਉੱਤੇ ਚਾਨਣ ਚਮਕਿਆ।