Matthew 4:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਗਲੀਲ ਦੀ ਝੀਲ ਦੇ ਕੰਢੇ ਤੇ ਜਾ ਰਹੇ ਸਨ ਤਾਂ ਉਹਨਾਂ ਨੇ ਦੋ ਭਰਾਵਾਂ ਨੂੰ ਝੀਲ ਵਿੱਚੋਂ ਜਾਲ ਨਾਲ ਮੱਛੀਆਂ ਫੜਦੇ ਦੇਖਿਆ । ਉਹ ਦੋਵੇਂ, ਸ਼ਮਊਨ (ਜੋ ਪਤਰਸ ਅਖਵਾਉਂਦਾ ਹੈ), ਅਤੇ ਉਸ ਦਾ ਭਰਾ ਅੰਦ੍ਰਿਆਸ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਚੱਲ ਰਿਹਾ ਸੀ, ਤਾਂ ਉਸ ਨੇ ਦੋ ਭਰਾਵਾਂ ਨੂੰ ਵੇਖਿਆ, ਸ਼ਿਮਓਨ ਜਿਸ ਨੂੰ ਪਤਰਸ ਵੀ ਆਖਦੇ ਸਨ ਅਰਥਾਤ ਉਸ ਦੇ ਭਰਾ ਆਂਦਰੇਯਾਸ ਨੂੰ। ਉਹ ਝੀਲ ਵਿੱਚ ਜਾਲ ਪਾ ਰਹੇ ਸਨ ਕਿਉਂ ਜੋ ਉਹ ਮਛੇਰੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਡਿੱਠਾ ਕਿਉਂ ਜੋ ਓਹ ਮਾਛੀ ਸਨ
Punjabi ERV
ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸਨੇ ਦੋ ਭਰਾਵਾਂ ਸ਼ਮਊਨ ਜਿਹਡ਼ਾ ਪਤਰਸ ਕਹਾਉਂਦਾ ਹੈ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮਛੀਆਂ ਫ਼ਡ਼ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے گلِیل دے سمُندر دے کنڈھے پِھردیاں ہویاں اوس دو بھراواں نُوں اِک شمعُون جیہڑا پطرس اکھواؤندا ایہہ تے اوہدے بھرا اندریاس نُوں سمُندر وِچ جال پاندیاں ویکھیا۔ کیوں جو اوہ مچھّیاں پھڑن والے سن۔
Punjabi Standard Bible (Punjabi Standard Bible) 2023
ਫਿਰ ਗਲੀਲ ਦੀ ਝੀਲ ਦੇ ਕਿਨਾਰੇ ਚੱਲਦੇ ਹੋਏ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜੋ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦੇ ਵੇਖਿਆ, ਕਿਉਂਕਿ ਉਹ ਮਛੇਰੇ ਸਨ।