Matthew 4:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਥੋੜ੍ਹਾ ਅੱਗੇ ਵੱਧੇ ਤਾਂ ਉਹਨਾਂ ਨੇ ਦੋ ਹੋਰ ਭਰਾਵਾਂ, ਯਾਕੂਬ ਅਤੇ ਯੂਹੰਨਾ ਨੂੰ ਦੇਖਿਆ ਜੋ ਜ਼ਬਦੀ ਦੇ ਪੁੱਤਰ ਸਨ । ਉਹ ਦੋਵੇਂ ਕਿਸ਼ਤੀ ਵਿੱਚ ਆਪਣੇ ਪਿਤਾ ਜ਼ਬਦੀ ਨਾਲ ਆਪਣੇ ਜਾਲਾਂ ਦੀ ਮੁਰੰਮਤ ਕਰ ਰਹੇ ਸਨ । ਯਿਸੂ ਨੇ ਉਹਨਾਂ ਨੂੰ ਵੀ ਸੱਦਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਉੱਥੋਂ ਅੱਗੇ ਤੁਰੇ, ਤਾਂ ਉਸ ਨੇ ਦੋ ਹੋਰ ਭਰਾਵਾਂ ਨੂੰ ਵੇਖਿਆ, ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ। ਉਹ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿੱਚ ਜਾਲਾਂ ਨੂੰ ਸਾਫ਼ ਕਰ ਰਹੇ ਸਨ। ਅਤੇ ਯਿਸ਼ੂ ਨੇ ਉਨ੍ਹਾਂ ਨੂੰ ਆਵਾਜ਼ ਮਾਰੀ,
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਥੋਂ ਅੱਗੇ ਵਧ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜਬਦੀ ਦੇ ਪੁੱਤ੍ਰ ਯਾਕੂਬ ਨੂੰ ਅਤੇ ਉਹ ਦੇ ਭਾਈ ਯੂਹੰਨਾ ਨੂੰ ਵੇਖਿਆ ਜਿਹੜੇ ਆਪਣੇ ਪਿਉ ਦੇ ਨਾਲ ਬੇੜੀ ਉੱਤੇ ਆਪਣਿਆਂ ਜਾਲਾਂ ਨੂੰ ਸੁਧਾਰਦੇ ਸਨ ਅਰ ਉਨ੍ਹਾਂ ਨੂੰ ਸੱਦਿਆ
Punjabi ERV
ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇਡ਼ੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸਦਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوتھوں اگّے وَدّھ کے اوس ہور دو بھراواں نُوں زبدی دے پُتر یعقُوب تے اوہدے بھرا یُوحنّا نُوں ویکھیا پئی اوہ بیڑی وِچ اپنے پئیو زبدی دے نال اپنیاں جالاں نُوں گنڈھ رہے سن۔ تے اوس اوہناں نُوں سدّیا۔
Punjabi Standard Bible (Punjabi Standard Bible) 2023
ਉੱਥੋਂ ਅੱਗੇ ਜਾ ਕੇ ਉਸ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿੱਚ ਆਪਣੇ ਜਾਲ਼ਾਂ ਨੂੰ ਸੁਧਾਰਦੇ ਵੇਖਿਆ ਅਤੇ ਉਨ੍ਹਾਂ ਨੂੰ ਬੁਲਾਇਆ;