Matthew 4:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਯਿਸੂ ਸਾਰੇ ਸੀਰੀਯਾ ਵਿੱਚ ਪ੍ਰਸਿੱਧ ਹੋ ਗਏ । ਇਸ ਲਈ ਲੋਕ ਹਰ ਤਰ੍ਹਾਂ ਦੇ ਬਿਮਾਰਾਂ ਅਤੇ ਪੀੜਤਾਂ ਨੂੰ, ਦੁਸ਼ਟ ਆਤਮਾਵਾਂ ਵਾਲੇ ਲੋਕਾਂ ਨੂੰ, ਮਿਰਗੀ ਵਾਲਿਆਂ ਨੂੰ ਅਤੇ ਅਧਰੰਗੀਆਂ ਨੂੰ ਉਹਨਾਂ ਕੋਲ ਲਿਆਏ । ਯਿਸੂ ਨੇ ਉਹਨਾਂ ਸਭ ਨੂੰ ਚੰਗਾ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਸਾਰੇ ਸੀਰੀਆ ਪ੍ਰਦੇਸ਼ ਵਿੱਚ ਪ੍ਰਭੂ ਯਿਸ਼ੂ ਦੀ ਚਰਚਾ ਹੋਣ ਲੱਗ ਪਈ ਤਾਂ ਲੋਕ ਉਹਨਾਂ ਸਾਰਿਆ ਰੋਗੀਆਂ ਨੂੰ ਜਿਹੜੇ ਦੁੱਖਾ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਸਨ, ਮਿਰਗੀ ਦੇ ਰੋਗੀ, ਅਧਰੰਗੀਆ ਨੂੰ ਯਿਸ਼ੂ ਕੋਲ ਲੈ ਕੇ ਆਏ ਅਤੇ ਯਿਸ਼ੂ ਨੇ ਉਹਨਾਂ ਸਾਰਿਆ ਰੋਗੀਆਂ ਨੂੰ ਚੰਗਿਆ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਾਰੇ ਸੁਰੀਆ ਦੇਸ ਵਿੱਚ ਉਹ ਦੀ ਧੁੰਮ ਪੈ ਗਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿੰਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਰ ਉਸ ਨੇ ਉਨ੍ਹਾਂ ਨੂੰ ਚੰਗੇ ਕੀਤਾ
Punjabi ERV
ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹਡ਼ੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے سُوریہ وِچ اوہدی دُھم پَے گئی تے لوکاں نیں ساریاں بِیماراں نُوں جیہڑے کئی طرح دے روگاں تے دُکھاں وِچ پَھسے ہوئے سن جِنہاں نُوں بدرُوحاں چمبڑیاں ہویاں سن۔ تے مِرگی والیاں۔ تے ادھرلنگیاں نُوں اوہدے کول لیاندا تے اوس اوہناں نُوں چَنگیاں کِیتا۔
Punjabi Standard Bible (Punjabi Standard Bible) 2023
ਸਾਰੇ ਸੁਰਿਯਾ ਵਿੱਚ ਉਸ ਦਾ ਜਸ ਫੈਲ ਗਿਆ ਅਤੇ ਲੋਕ ਸਭ ਰੋਗੀਆਂ ਨੂੰ ਜਿਹੜੇ ਕਈ ਤਰ੍ਹਾਂ ਦੇ ਦੁੱਖਾਂ, ਬਿਮਾਰੀਆਂ ਅਤੇ ਦੁਸ਼ਟ ਆਤਮਾਵਾਂ ਨਾਲ ਜਕੜੇ ਹੋਏ ਸਨ ਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਸ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।