Matthew 4:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਕਿਹਾ, “ਜੇਕਰ ਤੂੰ ਪਰਮੇਸ਼ਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ । ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੋਇਆ ਹੈ: ‘ਪਰਮੇਸ਼ਰ ਆਪਣੇ ਸਵਰਗਦੂਤਾਂ ਨੂੰ ਤੁਹਾਡੇ ਬਾਰੇ ਹੁਕਮ ਦੇਣਗੇ ਉਹ ਤੁਹਾਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਕਿ ਤੁਹਾਡੇ ਪੈਰਾਂ ਨੂੰ ਵੀ ਸੱਟ ਨਾ ਲੱਗੇ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਨੂੰ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਹੇਠਾਂ ਸੁੱਟ ਦੇ। ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਅਤੇ ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ”
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦਿਹ ਕਿਉਂ ਜੇ ਲਿਖਿਆ ਹੈ ਕਿ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਓਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।।
Punjabi ERV
“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵਜ੍ਜਣ ਤੋਂ ਬਚਾ ਸਕੇਂ।”‘ਜ਼ਬੂਰ 91:11-12
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تُوں خُدا دا پُتر ایں تے اپنے آپ نُوں ہیٹھاں ڈیگ دے کیوں جو لِکھیا ہویا اے۔ پئی اوہ اپنے فرِشتیاں نُوں تیری بابت حُکم دے گا تے اوہ ہتّھاں اُتّے تینُوں چُک لین گے۔ پئی کِتے پتّھر نال تیرے پَیر نُوں سَٹ نا لگّے۔
Punjabi Standard Bible (Punjabi Standard Bible) 2023
“ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਸੁੱਟ ਦੇ, ਕਿਉਂਕਿ ਲਿਖਿਆ ਹੈ: ਉਹ ਤੇਰੇ ਲਈ ਆਪਣੇ ਦੂਤਾਂ ਨੂੰ ਹੁਕਮ ਦੇਵੇਗਾ ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।”