Matthew 5:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਧੰਨ ਤੁਸੀਂ ਹੋ ਜਦੋਂ ਮੇਰੇ ਚੇਲੇ ਹੋਣ ਕਾਰਨ ਲੋਕ ਤੁਹਾਨੂੰ ਬੇਇੱਜ਼ਤ ਕਰਨ, ਤੁਹਾਨੂੰ ਸਤਾਉਣ ਅਤੇ ਤੁਹਾਡੇ ਵਿਰੁੱਧ ਹਰ ਤਰ੍ਹਾਂ ਦੀਆਂ ਬੁਰੀਆਂ ਅਤੇ ਝੂਠੀਆਂ ਗੱਲਾਂ ਕਹਿਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਤੁਹਾਨੂੰ ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆ ਗੱਲਾਂ ਬੋਲਣ ਅਤੇ ਤੁਹਾਡੇ ਉੱਤੇ ਝੂਠੇ ਦੋਸ਼ ਲਾਉਣ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੋ ਤੁਸੀਂ ਜਾਂ ਮਨੁੱਖ ਮੇਰੇ ਕਾਰਨ ਤੁਹਾਨੂੰ ਬੋਲੀਆਂ ਮਾਰਨਗੇ ਅਤੇ ਸਤਾਉਣਗੇ ਅਤੇ ਹਰੇਕ ਬੁਰੀ ਗੱਲ ਤੁਹਾਡੇ ਉੱਤੇ ਝੂਠ ਮੂਠ ਲਾਉਣਗੇ
Punjabi ERV
ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾਡ਼ਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ ہو تُسی جد میری خاطر تُہانوں ملامت کرن گے تے ستان گے تے جُھوٹھ مُوٹھ ہر طرح دِیاں بُریائِیاں تُہاڈے اُتّے بکن گے۔
Punjabi Standard Bible (Punjabi Standard Bible) 2023
ਧੰਨ ਹੋ ਤੁਸੀਂ ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੋਲੀਆਂ ਮਾਰਨ ਅਤੇ ਸਤਾਉਣ ਅਤੇ ਝੂਠ ਬੋਲ-ਬੋਲ ਕੇ ਤੁਹਾਡੇ ਵਿਰੁੱਧ ਹਰ ਤਰ੍ਹਾਂ ਦੀ ਬੁਰੀ ਗੱਲ ਕਹਿਣ।