Matthew 5:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸੱਕਦਾ? ਇਹ ਬੇਕਾਰ ਹੈ। ਇਹ ਬਾਹਰ ਸੁੱਟਿਆ ਜਾਵੇ ਅਤੇ ਲੋਕਾਂ ਦੁਆਰਾ ਮਿੱਧਿਆ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਸੰਸਾਰ ਦੇ ਲੂਣ ਹੋ । ਪਰ ਜੇਕਰ ਲੂਣ ਆਪਣਾ ਸਵਾਦ ਗੁਆ ਦੇਵੇ ਤਾਂ ਫਿਰ ਕਿਸ ਤਰ੍ਹਾਂ ਸਵਾਦਲਾ ਬਣਾਇਆ ਜਾ ਸਕਦਾ ਹੈ? ਉਹ ਫਿਰ ਕਿਸੇ ਕੰਮ ਦਾ ਨਹੀਂ ਰਹਿੰਦਾ, ਸਿਵਾਏ ਬਾਹਰ ਸੁੱਟੇ ਜਾਣ ਅਤੇ ਲੋਕਾਂ ਦੇ ਪੈਰਾਂ ਹੇਠਾਂ ਮਿੱਧੇ ਜਾਣ ਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਧਰਤੀ ਦੇ ਨਮਕ ਹੋ। ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਉਹ ਫਿਰ ਵਰਤਣ ਦੇ ਯੋਗ ਨਹੀਂ ਰਹਿੰਦਾ ਅਤੇ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠਾਂ ਮਿੱਧਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਧਰਤੀ ਦੇ ਲੂਣ ਹੋ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਸ ਬਿਧ ਸਲੂਣਾ ਕੀਤਾ ਜਾਵੇਗਾ? ਉਹ ਫੇਰ ਕਿਸੇ ਕੰਮ ਦਾ ਨਹੀਂ ਪਰ ਇਹ ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ
Punjabi ERV
“ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸਕਦਾ? ਇਹ ਬੇਕਾਰ ਹੈ। ਇਹ ਬਾਹਰ ਸੁਟਿਆ ਜ੍ਜਾਵੇ ਅਤੇ ਲੋਕਾਂ ਦੁਆਰਾ ਮਿਧਿਆ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی زمین دا لُون اوہ پر جے لُون بے سوادا ہو جائے تے اوہ کیہڑی شے نال سلُونا کِیتا جائے گا؟ اوہ فیر کِسے کمّ دا نا رہیا بِناں ایس دے پئی باہر سُٹّیا جائے تے لوکاں دے پیراں ہیٹھاں لتاڑیا جائے۔
Punjabi Standard Bible (Punjabi Standard Bible) 2023
“ਤੁਸੀਂ ਧਰਤੀ ਦੇ ਨਮਕ ਹੋ, ਪਰ ਜੇ ਨਮਕ ਬੇਸੁਆਦ ਹੋ ਜਾਵੇ ਤਾਂ ਉਸ ਨੂੰ ਕਿਸ ਨਾਲ ਨਮਕੀਨ ਕੀਤਾ ਜਾਵੇਗਾ? ਉਹ ਫਿਰ ਕਿਸੇ ਕੰਮ ਦਾ ਨਹੀਂ, ਸਿਵਾਏ ਇਸ ਦੇ ਕਿ ਬਾਹਰ ਸੁੱਟਿਆ ਅਤੇ ਲੋਕਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।