Matthew 5:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰੱਖਦੇ ਉਹ ਇਸ ਨੂੰ ਸ਼ਮਾਦਾਨ ਉੱਤੇ ਰੱਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਵੀ ਦੀਵਾ ਬਾਲ ਕੇ ਭਾਂਡੇ ਹੇਠਾਂ ਨਹੀਂ ਰੱਖਦਾ, ਸਗੋਂ ਸ਼ਮਾਦਾਨ ਉੱਤੇ ਰੱਖਦਾ ਹੈ ਕਿ ਉਹ ਘਰ ਦੇ ਸਭ ਲੋਕਾਂ ਨੂੰ ਚਾਨਣ ਦੇਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਦੀਵਾ ਬਾਲ ਕੇ ਕਟੋਰੇ ਹੇਠਾਂ ਨਹੀਂ ਰੱਖਦਾ ਅਰਥਾਤ ਉਸ ਨੂੰ ਉੱਚੇ ਥਾਂ ਤੇ ਰੱਖਿਆ ਜਾਦਾਂ ਹੈ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੀਵਾ ਬਾਲ ਕੇ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਉਹ ਸੱਭਨਾਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ
Punjabi ERV
ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰਖਦੇ ਉਹ ਇਸਨੂੰ ਸ਼ਮ੍ਹਾਦਾਨ ਉੱਤੇ ਰਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا دِیوا بال کے لوک اوہنوں ٹوپے ہیٹھ رکھ دیندے نیں۔ پر دیوڑی اُتّے رکھدے نیں۔ تے اوہ سبھناں نُوں جیہڑے گھر وِچ نیں چانن دیندا اے۔
Punjabi Standard Bible (Punjabi Standard Bible) 2023
ਲੋਕ ਦੀਵਾ ਬਾਲ ਕੇ ਟੋਕਰੀ ਹੇਠਾਂ ਨਹੀਂ, ਸਗੋਂ ਦੀਵਟ ਉੱਤੇ ਰੱਖਦੇ ਹਨ; ਤਦ ਉਹ ਸਾਰਿਆਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ।