Matthew 5:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸੱਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਤੁਹਾਡਾ ਚਾਨਣ ਵੀ ਲੋਕਾਂ ਦੇ ਸਾਹਮਣੇ ਚਮਕੇ ਕਿ ਲੋਕ ਤੁਹਾਡੇ ਚੰਗੇ ਕੰਮਾਂ ਨੂੰ ਦੇਖ ਕੇ ਤੁਹਾਡੇ ਪਿਤਾ ਦੀ ਜੋ ਸਵਰਗ ਵਿੱਚ ਹਨ, ਵਡਿਆਈ ਕਰਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾ ਤੁਹਾਡਾ ਚਾਨਣ ਵੀ ਲੋਕਾਂ ਸਾਮ੍ਹਣੇ ਅਜਿਹਾ ਚਮਕੇ, ਤਾਂ ਜੋ ਉਹ ਤੁਹਾਡੇ ਚੰਗੇ ਕੰਮ ਨੂੰ ਦੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ ਜਿਹੜਾ ਸਵਰਗ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।।
Punjabi ERV
ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح تُہاڈا چانن بندیاں دے سامھنے چمکے۔ تاں جو اوہ تُہاڈے بھلے کمّاں نُوں ویکھن تے تُہاڈے باپ دی جیہڑا اسمان وِچ اے وڈیائی کرن۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਵਡਿਆਈ ਕਰਨ।