Matthew 5:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾਂ ਜਾਏ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿੰਦੀ ਵੀ ਨਹੀਂ ਟਲੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਹਨ, ਵਿਵਸਥਾ ਦੀ ਬਿੰਦੀ ਜਾਂ ਮਾਤਰਾ ਵੀ ਖ਼ਤਮ ਨਹੀਂ ਹੋਵੇਗੀ, ਜਦੋਂ ਤੱਕ ਕਿ ਸਭ ਕੁਝ ਪੂਰਾ ਨਾ ਹੋ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੱਕ ਸਵਰਗ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਦਾ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਜੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾ ਜਾਣ ਇੱਕ ਅੱਖਰ ਯਾ ਇੱਕ ਬਿੰਦੀ ਵੀ ਤੁਰੇਤ ਦੀ ਨਾ ਟਲੇਗੀ ਜਦ ਤੀਕ ਸਭ ਕੁਝ ਪੂਰਾ ਨਾ ਹੋਵੇ
Punjabi ERV
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਅਲੋਪ ਨਾ ਹੋ ਜਾਣ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿਂਦੀ ਵੀ ਨਹੀਂ ਗੁਆਚੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں تُہانوں سَچ آکھنا آں پئی جِچر اسمان تے زمین ٹل نا جان توریت دا اِک نُقطہ یا اِک شوشہ کدی نا ٹلے گا جد تِیکر سبھ کُجھ پُورا نا ہوئے۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ਼ ਨਾ ਜਾਣ ਅਤੇ ਸਭ ਕੁਝ ਪੂਰਾ ਨਾ ਹੋ ਜਾਵੇ, ਬਿਵਸਥਾ ਦਾ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਹੀਂ ਟਲ਼ੇਗੀ।