Matthew 5:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੋ ਕੋਈ ਛੋਟੇ ਤੋਂ ਛੋਟੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਅਤੇ ਦੂਜਿਆਂ ਨੂੰ ਵੀ ਇਸੇ ਤਰ੍ਹਾਂ ਕਰਨ ਲਈ ਕਹਿੰਦਾ ਹੈ, ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਛੋਟਾ ਹੋਵੇਗਾ । ਇਸੇ ਤਰ੍ਹਾਂ ਜੋ ਕੋਈ ਹੁਕਮਾਂ ਨੂੰ ਮੰਨਦਾ ਹੈ ਅਤੇ ਦੂਜਿਆਂ ਨੂੰ ਵੀ ਇਸੇ ਤਰ੍ਹਾਂ ਸਿਖਾਉਂਦਾ ਹੈ, ਉਹ ਸਵਰਗ ਦੇ ਰਾਜ ਵਿੱਚ ਵੱਡਾ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਇਨ੍ਹਾਂ ਸਭਨਾਂ ਵਿੱਚੋਂ ਜੇ ਕੋਈ ਛੋਟੇ ਤੋਂ ਛੋਟੇ ਹੁਕਮ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾ ਦੂਸਰਿਆ ਨੂੰ ਵੀ ਸਿਖਾਵੇ ਸਵਰਗ ਰਾਜ ਵਿੱਚ ਸਾਰਿਆ ਨਾਲੋਂ ਛੋਟਾ ਕਹਾਵੇਗਾ, ਪਰੰਤੂ ਜਿਹੜਾ ਇਨ੍ਹਾਂ ਸਾਰੀਆਂ ਗੱਲਾਂ ਦੀ ਪਾਲਣਾ ਕਰਕੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੋ ਕੋਈ ਇੰਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਨੂੰ ਵੀ ਟਾਲ ਦੇਵੇ ਅਤੇ ਇਸੇ ਤਰਾਂ ਮਨੁੱਖਾਂ ਨੂੰ ਸਿਖਲਾਵੇ ਸੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਲਾਵੇ ਉਹ ਸੁਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ
Punjabi ERV
ਜੇਕਰ ਕੋਈ ਵਿਅਕਤੀ ਅਵਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹਡ਼ਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جو کوئی ایہناں چھوٹیاں توں چھوٹے حُکماں وِچوں اِک حُکم نُوں وی توڑے تے اوسے طرح لوکاں نُوں سِکھاوے۔ اسمان دی بادشاہی وِچ اوہ سبھناں توں نِکّا اکھوائے گا۔ پر جو کوئی عمل کرے تے نالے سکھالے اوہی اسمان دی بادشاہی وِچ وَڈا اکھوائے گا۔
Punjabi Standard Bible (Punjabi Standard Bible) 2023
ਇਸ ਲਈ ਜੋ ਕੋਈ ਇਨ੍ਹਾਂ ਛੋਟੇ ਤੋਂ ਛੋਟੇ ਹੁਕਮਾਂ ਵਿੱਚੋਂ ਇੱਕ ਨੂੰ ਵੀ ਤੋੜੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ, ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਛੋਟਾ ਕਹਾਵੇਗਾ; ਪਰ ਜੋ ਕੋਈ ਇਨ੍ਹਾਂ ਦੀ ਪਾਲਣਾ ਕਰੇ ਅਤੇ ਸਿਖਾਵੇ, ਉਹ ਸਵਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ।