Matthew 5:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵੱਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵੜ ਸੱਕੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਦੱਸਦਾ ਹਾਂ ਕਿ ਜਦੋਂ ਤੱਕ ਤੁਹਾਡੀ ਨੇਕੀ ਵਿਵਸਥਾ ਦੇ ਸਿੱਖਿਅਕਾਂ ਅਤੇ ਫ਼ਰੀਸੀਆਂ ਨਾਲੋਂ ਵੱਧ ਨਾ ਹੋਵੇ, ਤੁਸੀਂ ਸਵਰਗ ਦੇ ਰਾਜ ਵਿੱਚ ਨਹੀਂ ਜਾ ਸਕਦੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਇਸ ਸਚਿਆਈ ਬਾਰੇ ਵੀ ਦੱਸ ਦਿੰਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ ਉਪਦੇਸ਼ਕਾ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾ ਨਾਲ ਨਹੀਂ ਵੜੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਜੇ ਤੁਹਾਡਾ ਧਰਮ ਗ੍ਰੰਥੀਆਂ ਅਤੇ ਫਰੀਸੀਆਂ ਦੇ ਧਰਮ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸੁਰਗ ਦੇ ਰਾਜ ਵਿੱਚ ਕਿਸੇ ਬਿਧ ਨਾ ਵੜੋਗੇ।।
Punjabi ERV
ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵਡ਼ ਸਕੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں دسنا آں پئی جے تُہاڈی راستبازی فقِیہاں تے فرِیسیاں دی راستبازی نالوں وَدّھ نا جائے گی تُسی اسمان دی بادشاہی وِچ کدی وی نا جاؤ گے۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ ਸ਼ਾਸਤਰੀਆਂ ਅਤੇ ਫ਼ਰੀਸੀਆਂ ਦੀ ਧਾਰਮਿਕਤਾ ਨਾਲੋਂ ਵਧਕੇ ਨਾ ਹੋਵੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਦੇ ਪ੍ਰਵੇਸ਼ ਨਾ ਕਰ ਸਕੋਗੇ।