Matthew 5:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚੜ੍ਹਾਉਣ ਲੱਗੇ, ਅਤੇ ਉੱਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਤੂੰ ਪਰਮੇਸ਼ਰ ਨੂੰ ਆਪਣਾ ਚੜ੍ਹਾਵਾ ਚੜ੍ਹਾਉਣ ਲਈ ਵੇਦੀ ਤੇ ਜਾਂਦਾ ਹੈਂ ਅਤੇ ਉੱਥੇ ਤੈਨੂੰ ਯਾਦ ਆਉਂਦਾ ਹੈ ਕਿ ਤੇਰੇ ਭਰਾ ਨੂੰ ਤੇਰੇ ਵਿਰੁੱਧ ਕੁਝ ਸ਼ਿਕਾਇਤ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਜਦੋਂ ਤੁਸੀਂ ਜਗਵੇਦੀ ਉੱਤੇ ਭੇਂਟ ਚੜ੍ਹਾਉਣ ਲਈ ਜਾਉ ਅਤੇ ਉੱਥੇ ਤੁਹਾਨੂੰ ਇਹ ਯਾਦ ਆ ਜਾਵੇ ਕਿ ਤੁਹਾਡੇ ਭਰਾ-ਭੈਣ ਦੇ ਮਨ ਵਿੱਚ ਤੁਹਾਡੇ ਲਈ ਗੁੱਸਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਰ ਉੱਥੇ ਤੈਨੂੰ ਚੇਤੇ ਆਵੇ ਜੋ ਮੈਂ ਆਪਣੇ ਭਰਾ ਨਾਲ ਖੋਟ ਕਮਾਇਆ ਹੈ
Punjabi ERV
ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚਢ਼ਾਉਣ ਲੱਗੇ, ਅਤੇ ਉਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے قُربان گاہ دے اُتّے قُربانی چڑھاؤندیاں تینُوں چیتا آ جاوے پئی تیرے بھرا دا تیرے اُتّے دعویٰ اے۔
Punjabi Standard Bible (Punjabi Standard Bible) 2023
ਇਸ ਲਈ ਜੇ ਤੂੰ ਆਪਣੀ ਭੇਟ ਜਗਵੇਦੀ 'ਤੇ ਲਿਆਵੇਂ ਅਤੇ ਉੱਥੇ ਤੈਨੂੰ ਯਾਦ ਆਵੇ ਕਿ ਮੇਰੇ ਭਰਾ ਨੂੰ ਮੇਰੇ ਨਾਲ ਕੁਝ ਨਰਾਜ਼ਗੀ ਹੈ