Matthew 5:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸੱਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸੱਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੇਕਰ ਕੋਈ ਤੇਰੇ ਵਿਰੁੱਧ ਮੁਕੱਦਮਾ ਚਲਾਉਂਦਾ ਹੈ ਤਾਂ ਛੇਤੀ ਹੀ ਉਸ ਨਾਲ ਸਮਝੌਤਾ ਕਰ ਲੈ, ਜਦੋਂ ਕਿ ਤੁਸੀਂ ਦੋਵੇਂ ਅਜੇ ਅਦਾਲਤ ਦੇ ਰਾਹ ਵਿੱਚ ਹੀ ਹੋ । ਨਹੀਂ ਤਾਂ ਉਹ ਤੈਨੂੰ ਜੱਜ ਦੇ ਹਵਾਲੇ ਕਰ ਦੇਵੇਗਾ ਅਤੇ ਜੱਜ ਤੈਨੂੰ ਪੁਲਿਸ ਦੇ ਹਵਾਲੇ । ਇਸ ਤਰ੍ਹਾਂ ਫਿਰ ਤੂੰ ਕੈਦ ਵਿੱਚ ਸੁੱਟ ਦਿੱਤਾ ਜਾਵੇਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜੇ ਤੁਹਾਡਾ ਵਿਰੋਧੀ ਤੁਹਾਨੂੰ ਅਦਾਲਤ ਲੈ ਜਾ ਰਿਹਾ ਹੋਵੇ। ਤਾਂ ਰਸਤੇ ਵਿੱਚ ਹੀ ਛੇਤੀ ਉਸ ਨਾਲ ਸੁਲ੍ਹਾ ਕਰ ਲਓ ਇਸ ਤਰ੍ਹਾ ਨਾ ਹੋਵੇ ਉਹ ਤੁਹਾਨੂੰ ਜੱਜ ਦੇ ਹਵਾਲੇ ਕਰੇ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰੇ ਅਤੇ ਤੁਹਾਨੂੰ ਜੇਲ੍ਹ ਵਿੱਚ ਪਾ ਦਿੱਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨਾ ਚਿਰ ਤੂੰ ਆਪਣੇ ਮੁਦਈ ਨਾਲ ਰਸਤੇ ਵਿੱਚ ਹੈਂ ਛੇਤੀ ਉਹ ਦੇ ਨਾਲ ਮਿਲਾਪ ਕਰ ਮਤੇ ਮੁਦਈ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ
Punjabi ERV
ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں اپنے مُدّعی نال راہ وِچ ای چھیتی راضی ہو جا۔ کِتے ایویں نا ہوئے پئی مُدّعی تینُوں حاکم دے حوالے کرے تے حاکم تینُوں پیادے دے حوالے کرے تے تُوں قیدخانے وِچ سُٹّیا جاویں۔
Punjabi Standard Bible (Punjabi Standard Bible) 2023
ਜਦੋਂ ਤੂੰ ਆਪਣੇ ਮੁਦਈ ਨਾਲ ਰਾਹ ਵਿੱਚ ਹੀ ਹੋਵੇਂ ਤਾਂ ਛੇਤੀ ਉਸ ਨਾਲ ਸਮਝੌਤਾ ਕਰ ਲੈ, ਕਿਤੇ ਅਜਿਹਾ ਨਾ ਹੋਵੇ ਕਿ ਮੁਦਈ ਤੈਨੂੰ ਨਿਆਂਕਾਰ ਦੇ ਅਤੇ ਨਿਆਂਕਾਰ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦਖ਼ਾਨੇ ਵਿੱਚ ਸੁੱਟ ਦਿੱਤਾ ਜਾਵੇਂ।