Matthew 5:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇਕਰ ਕੋਈ ਕਿਸੇ ਔਰਤ ਵੱਲ ਬੁਰੀ ਨਜ਼ਰ ਨਾਲ ਵੀ ਦੇਖਦਾ ਹੈ ਤਾਂ ਉਹ ਆਪਣੇ ਦਿਲ ਵਿੱਚ ਉਸ ਨਾਲ ਵਿਭਚਾਰ ਕਰ ਚੁੱਕਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰੰਤੂ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਇੱਕ, ਜੋ ਕਿਸੇ ਔਰਤ ਨੂੰ ਬੁਰੀ ਇੱਛਾ ਨਾਲ ਵੀ ਵੇਖਦਾ ਹੈ ਉਹ ਉਸੇ ਵਕਤ ਹੀ ਉਸ ਨਾਲ ਆਪਣੇ ਮਨ ਵਿੱਚ ਵਿਭਚਾਰ ਕਰ ਚੁੱਕਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਤੀਵੀਂ ਨੂੰ ਬੁਰੀ ਇੱਛਿਆ ਕਰ ਕੇ ਵੇਖਦਾ ਹੈ ਸੋ ਤਦੋਂ ਹੀ ਆਪਣੇ ਮਨੋਂ ਉਹ ਦੇ ਨਾਲ ਜ਼ਨਾਹ ਕਰ ਚੁੱਕਿਆ
Punjabi ERV
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਜਿਨਸੀ ਨਜ਼ਰ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁਕਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں آکھنا آں پئی جیہڑا کوئی بُری نِیّت نال کِسے عورت ولّ ویکھدا اے سو اوس اپنے مَنوں اوہدے نال زنا کر لیا اے۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਹਰੇਕ ਜਿਹੜਾ ਔਰਤ ਨੂੰ ਵਾਸਨਾ ਭਰੀ ਨਜ਼ਰ ਨਾਲ ਵੇਖਦਾ ਹੈ ਉਹ ਆਪਣੇ ਮਨ ਵਿੱਚ ਉਸ ਨਾਲ ਵਿਭਚਾਰ ਕਰ ਚੁੱਕਿਆ।