Matthew 5:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਤੇਰੀ ਸੱਜੀ ਅੱਖ ਤੇਰੇ ਤੋਂ ਪਾਪ ਕਰਵਾਉਂਦੀ ਹੈ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂਕਿ ਤੇਰੇ ਲਈ ਇਹ ਜ਼ਿਆਦਾ ਲਾਭਦਾਇਕ ਹੋਵੇਗਾ ਕਿ ਤੇਰੇ ਸਰੀਰ ਦਾ ਇੱਕ ਅੰਗ ਨਾਸ਼ ਹੋ ਜਾਵੇ, ਬਜਾਏ ਇਸ ਦੇ ਕਿ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਕੱਢ ਕੇ ਸੁੱਟ ਦਿਓ। ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ
Punjabi ERV
ਜੋ ਤੇਰੀ ਸਜ੍ਜੀ ਅੱਖ ਪਾਪ ਕਰਾਵੇ ਤਾਂ ਉਸਨੂੰ ਆਪਣੇ ਸ਼ਰੀਰ ਵਿੱਚੋਂ ਕਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تیری سَجّی اَکھ تینُوں ٹھوکر کھوائے تے اوہنوں کڈھ کے پرھاں سُٹ دے کیوں جو تیرے لئی ایہو چَنگا اے پئی تیرے انگاں وِچوں اِک دا ناس ہوئے تے تیرا سارا بدن جہنّم وِچ سُٹّیا نا جاوے۔
Punjabi Standard Bible (Punjabi Standard Bible) 2023
ਜੇ ਤੇਰੀ ਸੱਜੀ ਅੱਖ ਤੇਰੇ ਕੋਲੋਂ ਪਾਪ ਕਰਾਵੇ ਤਾਂ ਇਸ ਨੂੰ ਕੱਢ ਕੇ ਸੁੱਟ ਦੇ, ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਸੁੱਟਿਆ ਜਾਵੇ।